ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ

Monday, Nov 20, 2023 - 04:44 PM (IST)

ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ

ਯਮੁਨਾਨਗਰ (ਵਾਰਤਾ)- ਹਰਿਆਣਾ ਦੀ ਯਮੁਨਾਨਗਰ ਪੁਲਸ ਨੇ ਹਨੀਟ੍ਰੈਪ 'ਚ ਫਸਾ ਕੇ ਲੋਕਾਂ ਤੋਂ ਮੋਟੀ ਰਕਮ ਠੱਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਕੇ ਇਸ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ 'ਚ ਤਿੰਨ ਔਰਤਾਂ ਵੀ ਸ਼ਾਮਲ ਹਨ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਗਿਰੋਹ ਦੀ ਇਕ ਔਰਤ ਅਤੇ 2 ਪੁਰਸ਼ਾਂ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਇਸ ਸੰਬੰਧ 'ਚ ਪੁਲਸ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਰੂਕੁਸ਼ੇਤਰ ਵਾਸੀ ਇਕ ਵਪਾਰੀ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਦੇ ਇਕ ਰਿਸ਼ਤੇਦਾਰ ਨੇ ਉਨ੍ਹਾਂ ਦੀ ਕਿਸੇ ਔਰਤ ਨਾਲ ਮੁਲਾਕਾਤ ਕਰਵਾਈ ਸੀ। ਉਸ ਔਰਤ ਨੇ ਚਾਹ 'ਚ ਉਸ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤਾ ਅਤੇ ਉਸ ਦੀਆਂ ਅਸ਼ਲੀਲ ਫ਼ਿਲਮਾਂ ਬਣਾ ਲਈਆਂ। 

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਰਾਜਸਥਾਨ 'ਚ ਚੋਣ ਰੈਲੀ ਦੌਰਾਨ PM ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ

ਉਸ ਦੇ ਬਾਅਦ ਤੋਂ ਉਹ ਔਰਤ ਉਸ ਨੂੰ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਚ ਵਾਇਰਲ ਕਰਨ ਦੀ ਧਮਕੀ ਦੇ ਕੇ ਲਗਾਤਾਰ ਬਲੈਕਮੇਲ ਕਰ ਰਹੀ ਹੈ। ਅਜਿਹਾ ਨਹੀਂ ਕਰਨ ਦੇ ਬਦਲੇ 5 ਲੱਖ ਰੁਪਏ ਦੀ ਮੰਗ ਕਰ ਰਹੀ ਹੈ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਤੁਰੰਤ ਮਾਮਲਾ ਦਰਜ ਕਰ ਕੇ ਜਾਲ ਵਿਛਾਇਆ ਅਤੇ ਉਕਤ ਔਰਤ ਨੂੰ ਪੈਸੇ ਲੈਣ ਲਈ ਤੈਅ ਜਗ੍ਹਾ 'ਤੇ ਬੁਲਾਇਆ। ਔਰਤ ਜਦੋਂ ਆਪਣੇ ਸਾਥੀਆਂ ਨਾਲ ਪੈਸੇ ਲੈਣ ਆਈ ਤਾਂ ਉਸ ਨੂੰ 50 ਹਜ਼ਾਰ ਰੁਪਏ ਦੇ ਕੇ ਕਿਹਾ ਗਿਆ ਕਿ ਤੁਸੀਂ ਇਸ ਨੂੰ ਗਿਣੋ, ਬਾਕੀ ਪੈਸੇ ਥੋੜ੍ਹੀ ਦੇਰ 'ਚ ਪਹੁੰਚ ਰਹੇ ਹਨ। ਇਸ ਤੋਂ ਬਾਅਦ ਔਰਤ ਅਤੇ ਉਸ ਦੇ ਸਾਥੀਆਂ ਨੂੰ ਪੁਲਸ ਨੇ ਪੈਸੇ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਇਸ ਸੰਬੰਧ 'ਚ ਗ੍ਰਿਫ਼ਤਾਰ ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ 'ਚ ਮਾਮਲਾ ਦਰਜ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News