ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਤ

Monday, Jun 12, 2023 - 10:41 AM (IST)

ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਤ

ਰਾਜਾਮਹੇਂਦਰਵਰਮ (ਭਾਸ਼ਾ)- ਪੂਰਬੀ ਗੋਦਾਵਰੀ ਜ਼ਿਲ੍ਹੇ 'ਚ ਸੋਮਵਾਰ ਤੜਕੇ ਰਾਜਮਾਰਗ 'ਤੇ ਕਾਰ ਸੜਕ ਕਿਨਾਰੇ ਖੜ੍ਹੀ ਲਾਰੀ ਨਾਲ ਟਕਰਾ ਗਈ। ਇਸ ਹਾਦਸੇ 'ਚ ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੂਰਬੀ ਗੋਦਾਵਰੀ ਦੇ ਪੁਲਸ ਸੁਪਰਡੈਂਟ ਸੁਧੀਰ ਕੁਮਾਰ ਰੈੱਡੀ ਨੇ ਦੱਸਿਆ ਕਿ ਨੱਲਾਚਾਰਲਾ ਪਿੰਡ 'ਚ ਕਾਰ ਰਾਜਮਾਰਗ ਤੋਂ ਲੰਘ ਰਹੀ ਸੀ, ਉਦੋਂ ਉਹ ਸੜਕ ਕਿਨਾਰੇ ਖੜ੍ਹੀ ਇਕ ਲਾਰੀ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਜਜ਼ਬੇ ਨੂੰ ਸਲਾਮ! ਨੇਤਰਹੀਣ ਇੰਸ਼ਾ ਮੁਸ਼ਤਾਕ ਨੇ ਪਾਸ ਕੀਤੀ 12ਵੀਂ ਦੀ ਬੋਰਡ ਪ੍ਰੀਖਿਆ

ਉਨ੍ਹਾਂ ਦੱਸਿਆ ਕਿ ਹਾਦਸੇ 'ਚ ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ 'ਚ ਇਕ ਬੱਚਾ ਅਤੇ 2 ਔਰਤਾਂ ਸ਼ਾਮਲ ਹਨ। ਕਾਰ ਸਵਾਰ ਲੋਕ ਵਿਜੇਵਾੜਾ ਤੋਂ ਰਾਜਾਮਹੇਂਦਰਵਰਮ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News