ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਸਵਿੱਫਟ ਕਾਰ ਦੇ ਉੱਡੇ ਪਰਖੱਚੇ, ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

02/05/2024 3:26:01 PM

ਕਾਨਪੁਰ- ਉੱਤਰ ਪ੍ਰਦੇਸ਼ ਦੇ ਕਾਨਪੁਰ ਵਿਚ ਸੰਦਲਪੁਰ ਰੋਡ 'ਤੇ ਪੈਂਦੇ ਜਗਨਨਾਥਪੁਰ ਪਿੰਡ ਨੇੜੇ ਸੋਮਵਾਰ ਤੜਕੇ ਵਾਪਰੇ ਹਾਦਸੇ 'ਚ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਹਾਦਸੇ 'ਚ ਦੋ ਬੱਚੇ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਰਿਪੋਰਟਾਂ ਮੁਤਾਬਕ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਕਾਰ ਇਕ ਨਾਲੇ 'ਚ ਪਲਟ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਇਹ ਵੀ ਪੜ੍ਹੋ- 'ਸਿੱਖਾਂ ਦੀ ਪੱਗੜੀ ਸਿਰ 'ਚ ਫਰੈਕਚਰ ਦੇ ਖ਼ਤਰੇ ਨੂੰ ਕਰਦੀ ਹੈ ਘੱਟ'

ਜਾਣਕਾਰੀ ਮੁਤਾਬਕ ਸੋਮਵਾਰ ਤੜਕੇ 2 ਵਜੇ ਦੇ ਕਰੀਬ ਕਾਨਪੁਰ ਦੇਹਾਤ 'ਚ ਸਿਕੰਦਰਾ ਦੇ ਸੰਦਲਪੁਰ ਰੋਡ 'ਤੇ ਜਗਨਨਾਥਪੁਰ ਪਿੰਡ ਦੇ ਨੇੜੇ ਇਕ ਸਵਿਫਟ ਡਿਜ਼ਾਇਰ ਕਾਰ ਬੇਕਾਬੂ ਹੋ ਕੇ ਨਾਲੇ 'ਚ ਪਲਟ ਗਈ। ਕਾਰ 'ਚ ਸਵਾਰ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਕਾਰ 'ਚ ਫਸੇ ਦੋ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਪੁਲਸ ਸੁਪਰਡੈਂਟ ਬੀ.ਬੀ.ਜੀ.ਟੀ.ਐਸ. ਮੂਰਤੀ ਨੇ ਕਿਹਾ ਕਿ ਪਰਿਵਾਰ ਭਿੰਡ (ਮੱਧ ਪ੍ਰਦੇਸ਼) ਦੇ ਫੁਲਗਾਓਂ ਤੋਂ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ-  ਦਿੱਲੀ ਸਰਕਾਰ ਦੇ ਵਿਕਾਸ ਕੰਮ ਰੁਕਣਗੇ ਨਹੀਂ, ਭਾਵੇਂ ਮੈਨੂੰ ਜੇਲ੍ਹ ਭੇਜ ਦਿੱਤਾ ਜਾਵੇ: CM ਕੇਜਰੀਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News