ਰਾਜਸਥਾਨ ''ਚ ਦੋ ਵੱਖ-ਵੱਖ ਸੜਕ ਹਾਦਸਿਆਂ ''ਚ 6 ਲੋਕਾਂ ਦੀ ਮੌਤ, 14 ਜ਼ਖਮੀ
Monday, Jan 05, 2026 - 04:18 PM (IST)
ਜੈਪੁਰ: ਰਾਜਸਥਾਨ ਵਿੱਚ ਵਾਪਰੇ ਦੋ ਭਿਆਨਕ ਸੜਕ ਹਾਦਸਿਆਂ ਵਿੱਚ ਇੱਕ ਬਜ਼ੁਰਗ ਜੋੜੇ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ ਹਨ। ਪੁਲਸ ਵੱਲੋਂ ਸੋਮਵਾਰ ਨੂੰ ਦਿੱਤੀ ਜਾਣਕਾਰੀ ਅਨੁਸਾਰ ਇਹ ਹਾਦਸੇ ਸੂਬੇ ਦੇ ਜਾਲੌਰ ਅਤੇ ਸੀਕਰ ਜ਼ਿਲ੍ਹਿਆਂ ਵਿੱਚ ਵਾਪਰੇ।
ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਸਲੀਪਰ ਬੱਸ
ਪਹਿਲਾ ਹਾਦਸਾ ਐਤਵਾਰ ਦੇਰ ਰਾਤ ਜਾਲੌਰ ਜ਼ਿਲ੍ਹੇ ਦੇ ਆਹੋਰ ਥਾਣਾ ਖੇਤਰ ਵਿੱਚ ਵਾਪਰਿਆ। ਪੁਲਸ ਅਨੁਸਾਰ ਇੱਕ ਨਿੱਜੀ ਸਲੀਪਰ ਬੱਸ, ਜੋ ਸਾਂਚੌਰ ਤੋਂ ਕਰੌਲੀ ਜਾ ਰਹੀ ਸੀ, ਤੇਜ਼ ਰਫ਼ਤਾਰ ਕਾਰਨ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਕੇ ਪਲਟ ਗਈ। ਹਾਦਸੇ ਦੇ ਸਮੇਂ ਜ਼ਿਆਦਾਤਰ ਯਾਤਰੀ ਸੌ ਰਹੇ ਸਨ। ਸਥਾਨਕ ਲੋਕਾਂ ਅਤੇ ਪੁਲਸ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਿਆ।
ਇਸ ਹਾਦਸੇ ਵਿੱਚ ਸਾਂਚੌਰ ਦੇ ਰਹਿਣ ਵਾਲੇ ਫਗਲੂਰਾਮ (75) ਅਤੇ ਉਨ੍ਹਾਂ ਦੀ ਪਤਨੀ ਹਾਉ ਦੇਵੀ (65) ਦੀ ਮੌਤ ਹੋ ਗਈ, ਜੋ ਅਜਮੇਰ ਜਾ ਰਹੇ ਸਨ। ਇਸ ਤੋਂ ਇਲਾਵਾ ਭਰਤਪੁਰ ਦੇ ਰਹਿਣ ਵਾਲੇ ਅੰਮ੍ਰਿਤਲਾਲ ਨਾਮੀ ਯਾਤਰੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਵਿੱਚ 12 ਤੋਂ ਵੱਧ ਯਾਤਰੀ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।
ਕਾਰ ਤੇ ਸਵਾਰੀ ਵਾਹਨ ਦੀ ਟੱਕਰ 'ਚ 3 ਨੌਜਵਾਨਾਂ ਦੀ ਮੌਤ
ਦੂਜਾ ਹਾਦਸਾ ਸੋਮਵਾਰ ਤੜਕੇ ਸੀਕਰ ਜ਼ਿਲ੍ਹੇ 'ਚ ਰੀਂਗਸ-ਖਾਟੂਸ਼ਿਆਮਜੀ ਰੋਡ 'ਤੇ ਲਾਂਪੁਵਾ ਪਿੰਡ ਦੇ ਨੇੜੇ ਵਾਪਰਿਆ। ਇੱਥੇ ਇੱਕ ਕਾਰ ਅਤੇ ਸਵਾਰੀ ਵਾਹਨ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ। ਮ੍ਰਿਤਕਾਂ ਦੀ ਪਛਾਣ ਅਜੈ ਦੇਵੰਦਾ (35), ਗੌਰਵ ਸੈਣੀ (22) ਅਤੇ ਅਜੈ ਸੈਣੀ (25) ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਦੋ ਹੋਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਜੈਪੁਰ ਦੇ ਐੱਸ.ਐੱਮ.ਐੱਸ (SMS) ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
