ਭਿਆਨਕ ਹਾਦਸਾ; ਵਿਆਹ ਸਮਾਰੋਹ ਤੋਂ ਪਰਤ ਰਹੇ 6 ਲੋਕਾਂ ਦੀ ਮੌਤ
Monday, Apr 21, 2025 - 11:41 AM (IST)

ਭੋਪਾਲ- ਮੱਧ ਪ੍ਰਦੇਸ਼ ਦੇ ਰਾਏਸੇਨ ਜ਼ਿਲ੍ਹੇ ਵਿਚ ਸੋਮਵਾਰ ਦੀ ਸਵੇਰ ਨੂੰ ਇਕ ਮਲਟੀ-ਯੂਟੀਲਿਟੀ ਵਾਹਨ (MUV) ਦੇ ਪਲਟ ਜਾਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਵਧੀਕ ਪੁਲਸ ਸੁਪਰਡੈਂਟ ਕਮਲੇਸ਼ ਖਰਪੁਸੇ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 7 ਵਜੇ ਸੁਲਤਾਨਪੁਰ ਥਾਣਾ ਖੇਤਰ ਅਧੀਨ ਇਕ ਸੜਕ ਕਿਨਾਰੇ, ਰੈਸਟੋਰੈਂਟ ਨੇੜੇ ਵਾਪਰੀ
ਪੁਲਸ ਮੁਤਾਬਕ ਸ਼ੁਰੂਆਤੀ ਜਾਣਕਾਰੀ ਮੁਤਾਬਕ 9 ਲੋਕ ਇਕ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਮਗਰੋਂ ਪਟਨਾ ਤੋਂ ਇੰਦੌਰ ਪਰਤ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਵਾਹਨ ਪਲਟ ਗਿਆ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਤਿੰਨ ਹੋਰ ਜ਼ਖ਼ਮੀਆਂ ਨੂੰ ਰਾਏਸੇਨ ਦੇ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।