ਮੋਮਬੱਤੀਆਂ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, 6 ਲੋਕਾਂ ਦੀ ਦਰਦਨਾਕ ਮੌਤ

Friday, Dec 08, 2023 - 06:23 PM (IST)

ਮੋਮਬੱਤੀਆਂ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, 6 ਲੋਕਾਂ ਦੀ ਦਰਦਨਾਕ ਮੌਤ

ਪੁਣੇ (ਭਾਸ਼ਾ)- ਮਹਾਰਾਸ਼ਟਰ 'ਚ ਪੁਣੇ ਜ਼ਿਲ੍ਹੇ ਦੇ ਪਿੰਪਰੀ ਜ਼ਿਲ੍ਹੇ ਦੇ ਪਿੰਪਰੀ ਚਿੰਚਵਡ ਇਲਾਕੇ 'ਚ ਮੋਮਬੱਤੀਆਂ ਬਣਾਉਣ ਵਾਲੀ ਇਕ ਫੈਕਟਰੀ 'ਚ ਸ਼ੁੱਕਰਵਾਰ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 8 ਹੋਰ ਲੋਕ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪਿੰਪਰੀ-ਚਿੰਚਵਡ ਨਗਰ ਨਿਗਮ ਕਮਿਸ਼ਨ ਸ਼ੇਖਰ ਸਿੰਘ ਨੇ ਕਿਹਾ ਕਿ ਫਾਇਰ ਬ੍ਰਿਗੇਡ ਵਿਭਾਗ ਨੂੰ ਦੁਪਹਿਰ 2.45 ਵਜੇ ਤਲਵਾੜੇ ਸਥਿਤ ਫੈਕਟਰੀ 'ਚ ਅੱਗ ਲੱਗਣ ਦੀ ਸੂਚਨਾ ਮਿਲੀ।

ਇਹ ਵੀ ਪੜ੍ਹੋ : ਅਮਰੀਕਾ ਜਾਣ ਦੀ ਜ਼ਿੱਦ 'ਚ ਹੱਥੀਂ ਉਜਾੜ ਲਿਆ ਘਰ, ਪਤਨੀ ਤੇ 2 ਮਾਸੂਮ ਬੱਚਿਆਂ ਨੂੰ ਦਿੱਤੀ ਬੇਰਹਿਮ ਮੌਤ

ਉਨ੍ਹਾਂ ਕਿਹਾ ਕਿ ਫੈਕਟਰੀ 'ਚ ਆਮ ਤੌਰ 'ਤੇ ਜਨਮ ਦਿਨ ਸਮਾਰੋਹ 'ਚ ਇਸਤੇਮਾਲ ਕੀਤੀਆਂ ਜਾਣ  ਵਾਲੀਆਂ ਮੋਮਬੱਤੀਆਂ ਬਣਾਈਆਂ ਜਾਂਦੀਆਂ ਹਨ। ਸ਼ੇਖਰ ਸਿੰਘ ਨੇ ਕਿਹਾ,''ਅੱਗ ਬੁਝਾ ਦਿੱਤੀ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।'' ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਪੁਣੇ ਅਤੇ ਪਿੰਪਰੀ ਚਿੰਚਵਡ ਨਗਰ ਨਿਗਮ ਖੇਤਰ ਦੇ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News