ਹਿਮਾਚਲ ''ਚ ਭਿਆਨਕ ਹਾਦਸਾ, ਵਾਹਨ ਖੱਡ ''ਚ ਡਿੱਗਣ ਨਾਲ 6 ਮਜ਼ਦੂਰਾਂ ਦੀ ਮੌਤ

Monday, Dec 04, 2023 - 04:36 PM (IST)

ਹਿਮਾਚਲ ''ਚ ਭਿਆਨਕ ਹਾਦਸਾ, ਵਾਹਨ ਖੱਡ ''ਚ ਡਿੱਗਣ ਨਾਲ 6 ਮਜ਼ਦੂਰਾਂ ਦੀ ਮੌਤ

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਸੁੰਨੀ ਨੇੜੇ ਸੋਮਵਾਰ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਇੱਥੇ ਵਾਹਨ ਦੇ ਖੱਡ 'ਚ ਡਿੱਗਣ ਨਾਲ 6 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਇੱਥੋਂ ਲਗਭਗ 35 ਕਿਲੋਮੀਟਰ ਦੂਰ ਕਰਾਰਘਾਟ 'ਚ ਵਾਪਰਿਆ, ਜਦੋਂ ਪਿਕਅੱਪ ਟਰੱਕ ਦੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ।

ਇਹ ਵੀ ਪੜ੍ਹੋ : ਭਾਰਤੀ ਹਵਾਈ ਫ਼ੌਜ ਦਾ ਟਰੇਨੀ ਜਹਾਜ਼ ਹਾਦਸੇ ਦਾ ਸ਼ਿਕਾਰ, 2 ਪਾਇਲਟਾਂ ਦੀ ਮੌਤ

ਪੁਲਸ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਮਜ਼ਦੂਰ ਮੰਡੀ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਿੰਨ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈ.ਜੀ.ਐੱਮ.ਸੀ.ਐੱਚ.) 'ਚ ਜਾਰੀ ਹੈ। ਪੁਲਸ ਨੇ ਕਿਹਾ ਕਿ 6 ਮ੍ਰਿਤਕਾਂ 'ਚੋਂ ਚਾਰ ਦੀ ਪਛਾਣ ਫਰੀਦ (24), ਗੁਲਾਬ (43), ਸਹਿਬੀਰ (19) ਅਤੇ ਤਾਲਿਬ (23), ਗੁਲਜਾਰ (30) ਅਤੇ ਮੁਸ਼ਤਾਕ (30) ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੀ ਪਛਾਣ ਵਾਹਨ ਚਾਲਕ ਅਸਲਮ, ਤਾਲਿਬ ਹੁਸੈਨ, ਆਕਾਸ਼ ਕੁਮਾਰ, ਅਜੇ ਠਾਕੁਰ ਅਤੇ ਮੰਜੂਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News