ਪੁਰਾਣੀ ਰੰਜਿਸ਼ ਕਾਰਨ 6 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ, ਪਿੰਡ 'ਚ ਬਣਿਆ ਤਣਾਅਪੂਰਨ ਮਾਹੌਲ

Friday, May 05, 2023 - 12:15 PM (IST)

ਮੁਰੈਨਾ (ਵਾਰਤਾ)- ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ਦੇ ਲੇਪਾ ਪਿੰਡ 'ਚ ਸ਼ੁੱਕਰਵਾਰ ਨੂੰ ਪੁਰਾਣੀ ਰੰਜਿਸ਼ ਕਾਰਨ ਇਕ ਹੀ ਪਰਿਵਾਰ ਨਾਲ ਸੰਬੰਧਤ 6 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਨੇ ਜਾਣਕਾਰੀ ਦੇ ਹਵਾਲੇ ਤੋਂ ਦੱਸਿਆ ਕਿ ਸਿਹੋਨੀਆ ਥਾਣਾ ਖੇਤਰ ਦੇ ਅਧੀਨ ਆਉਣ ਵਾਲੇ ਲੇਪਾ ਪਿੰਡ 'ਚ ਪੁਰਾਣੀ ਰੰਜਿਸ਼ ਕਾਰਨ ਕੁਝ ਲੋਕਾਂ ਨੇ ਦੂਜੇ ਪੱਖ ਨਾਲ ਜੁੜੇ ਲੋਕਾਂ 'ਤੇ ਲਾਠੀਆਂ ਅਤੇ ਹਥਿਆਰਾਂ ਨਾਲ ਲੈੱਸ ਹੋ ਕੇ ਹਮਲਾ ਕਰ ਦਿੱਤਾ। ਇਸ ਦੌਰਾਨ ਦੋਹਾਂ ਪਾਸੇ ਲੜਾਈ ਹੋਈ। ਲੜਾਈ 'ਚ ਗੋਲੀਆਂ ਲੱਗਣ ਨਾਲ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਤਿੰਨ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। 

ਇਹ ਵੀ ਪੜ੍ਹੋ : ਵਿਆਹ ਸਮਾਰੋਹ ਤੋਂ ਆ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਹੀ ਪਰਿਵਾਰ ਦੇ 5 ਜੀਆਂ ਦੀ ਮੌਤ

ਸੂਤਰਾਂ ਨੇ ਕਿਹਾ ਕਿ ਲੜਾਈ ਦੀ ਸੂਚਨਾ 'ਤੇ ਸੀਨੀਅਰ ਪੁਲਸ ਅਧਿਕਾਰੀ ਦਲ ਫ਼ੋਰਸ ਨਾਲ ਮੌਕੇ 'ਤੇ ਰਵਾਨਾ ਹੋ ਗਏ ਹਨ। ਲੇਪਾ ਪਿੰਡ ਕੋਲ ਹੀ ਇਕ ਹੋਰ ਪਿੰਡ ਸਥਿਤ ਹੈ। ਦੋਹਾਂ ਪੱਖਾਂ ਵਿਚਾਲੇ ਜ਼ਮੀਨ ਨੂੰ ਲੈ ਕੇ ਪੁਰਾਣਾ ਵਿਵਾਦ ਸੀ ਅਤੇ ਇਸ ਮਾਮਲੇ 'ਚ ਘੱਟੋ-ਘੱਟ ਤਿੰਨ ਕਤਲ ਪਹਿਲਾਂ ਵੀ ਹੋ ਚੁੱਕੇ ਹਨ। ਸ਼ੁੱਕਰਵਾਰ ਜਿਸ ਪੱਖ 'ਤੇ ਹਮਲਾ ਕੀਤਾ ਗਿਆ, ਉਨ੍ਹਾਂ 'ਤੇ ਇਨ੍ਹਾਂ ਕਤਲਾਂ ਦਾ ਦੋਸ਼ ਹੈ। ਪਿੰਡ 'ਚ ਮਾਹੌਲ ਤਣਾਅਪੂਰਨ ਬਣਾਇਆ ਹੋਇਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News