ਕਸ਼ਮੀਰ 'ਚ ਲਸ਼ਕਰ ਦੇ 2 ਮਾਡਿਊਲ ਦਾ ਪਰਦਾਫਾਸ਼, 6 ਸਹਿਯੋਗੀ ਗ੍ਰਿਫ਼ਤਾਰ
Friday, Aug 11, 2023 - 11:26 AM (IST)
ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ 'ਚ ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 2 ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਸੰਗਠਨ ਦੇ 6 ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਜੰਮੂ ਕਸ਼ਮੀਰ ਦੇ ਬਾਰਾਮੂਲਾ ਅਤੇ ਬਡਗਾਮ ਜ਼ਿਲ੍ਹਿਆਂ ਦੇ ਸਰਹੱਦੀ ਸ਼ਹਿਰ ਉੜੀ 'ਚ ਅੱਤਵਾਦੀ ਸੰਗਠਨ ਦੇ ਮਾਡਿਉਲ ਦਾ ਪਰਦਾਫਾਸ਼ ਕੀਤਾ ਗਿਆ। ਪੁਲਸ ਨੇ ਇੱਥੇ ਜਾਰੀ ਬਿਆਨ 'ਚ ਕਿਹਾ ਕਿ ਬਾਰਾਮੂਲਾ ਪੁਲਸ ਅਤੇ ਫ਼ੌਜ ਦੀ 16 ਸਿਖਲੀ ਦੀਆਂ ਸਾਂਝੀ ਫ਼ੋਰਸਾਂ ਨੇ ਚੁਰੂੰਡਾ ਉੜੀ 'ਚ ਸੰਯੁਕਤ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਇਲਾਕੇ 'ਚ ਘੁੰਮਦੇ ਹੋਏ ਦੇਖਿਆ ਅਤੇ ਉਸ ਨੇ ਗਸ਼ਤੀ ਦਲ ਨੂੰ ਦੇਖਦੇ ਹੋਏ ਦੌੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸੰਯੁਕਤ ਫ਼ੋਰਸਾਂ ਨੇ ਚਲਾਕੀ ਨਾਲ ਉਸ ਵਿਅਕਤੀ ਨੂੰ ਫੜ ਲਿਆ। ਉਸ ਦੀ ਨਿੱਜੀ ਤਲਾਸ਼ੀ ਦੌਰਾਨ ਉਸ ਕੋਲੋਂ 2 ਗ੍ਰਨੇਡ ਬਰਾਮਦ ਹੋਏ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਿਰਾਸਤ 'ਚ ਲੈ ਲਿਆ ਗਿਆ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਗ੍ਰਨੇਡ ਧਮਾਕਾ, ਦੋ ਸੁਰੱਖਿਆ ਕਰਮੀਆਂ ਸਣੇ 4 ਲੋਕ ਜ਼ਖ਼ਮੀ
ਪੁਲਸ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਉਸ ਨੇ ਆਪਣੇ ਸਾਥੀਆਂ ਅਹਿਮਦ ਦੀਨ ਅਤੇ ਮੁਹੰਮਦ ਸਾਦਿਕ ਖਟਾਨਾ ਦੇ ਨਾਵਾਂ ਦਾ ਖੁਲਾਸਾ ਕੀਤਾ, ਜੋ ਕਿ ਚੁਰੂੰਡਾ ਦੇ ਵਾਸੀ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਸ਼ੱਕੀਆਂ ਕੋਲੋਂ 2 ਗ੍ਰਨੇਡ, ਇਕ ਚੀਨੀ ਪਿਸਤੌਲ, ਇਕ ਪਿਸਤੌਲ ਮੈਗਜ਼ੀਨ ਅਤੇ ਚਾਰ ਜ਼ਿੰਦਾ ਰਾਊਂਡ ਬਰਾਮਦ ਹੋਏ। ਪੁਲਸ ਨੇ ਕਿਹਾ,''ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਇਸ਼ਾਰੇ 'ਤੇ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਅਤੇ ਅੱਤਵਾਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਲਸ਼ਕਰ ਦੇ ਅੱਤਵਾਦੀਆਂ ਨੂੰ ਇਸ ਦੀ ਜਾਣਕਾਰੀ ਦੇਣ 'ਚ ਸ਼ਾਮਲ ਹਨ।'' ਉਨ੍ਹਾਂ ਦੱਸਿਆ ਕਿ ਇਕ ਵੱਖ ਮੁਹਿੰਮ 'ਚ ਪੁਲਸ ਅਤੇ ਸੁਰੱਖਿਆ ਫ਼ੋਰਸਾਂ ਨੇ ਬਡਗਾਮ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ 3 ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਫ਼ੌਜ ਦੀ 62 ਰਾਸ਼ਟਰੀ ਰਾਈਫ਼ਲਜ਼ (ਆਰ.ਆਰ.) ਨਾਲ ਮਿਲ ਕੇ ਜ਼ਿਲ੍ਹਾ ਬਡਗਾਮ ਦੇ ਖਾਨਸਾਹਿਬ ਇਲਾਕੇ 'ਚ ਤਿੰਨ ਅੱਤਵਾਦੀ ਸਹਿਯੋਗੀਆਂ ਦੀ ਪਛਾਣ ਕੈਸਰ ਅਹਿਮਦ ਡਾਰ, ਤਾਹਿਰ ਅਹਿਮਦ ਡਾਰ ਅਤੇ ਅਕੀਬ ਰਾਸ਼ੇਦ ਗਨੀ ਵਜੋਂ ਹੋਈ ਹੈ ਅਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕਬਜ਼ੇ ਤੋਂ ਇਕ ਚੀਨੀ ਹੈਂਡ ਗ੍ਰਨੇਡ, 2 ਮੈਗਜ਼ੀਨ ਅਤੇ 57 ਜ਼ਿੰਦਾ ਰਾਊਂਡ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਸ ਨੇ ਦੋਵੇਂ ਮਾਮਲੇ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8