6 ਸਾਲਾ ਮਾਸੂਮ ਨਾਲ ਜਬਰ ਜ਼ਿਨਾਹ, ਹਸਪਤਾਲ ''ਚ ਦਾਖ਼ਲ ਮਾਸੂਮ ਦੀ ਹਾਲਤ ਗੰਭੀਰ
Monday, Oct 07, 2024 - 02:47 PM (IST)
ਡਿੰਡੋਰੀ (ਭਾਸ਼ਾ)- ਮੱਧ ਪ੍ਰਦੇਸ਼ ਦੇ ਡਿੰਡੋਰੀ ਜ਼ਿਲ੍ਹੇ 'ਚ 6 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ 'ਚ ਉਸ ਦੇ ਗੁਆਂਢ 'ਚ ਰਹਿਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੱਚੀ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਜਬਲਪੁਰ ਦੇ ਇਕ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ। 21 ਸਾਲਾ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਐਤਵਾਰ ਨੂੰ ਸ਼ਾਹਪੁਰਾ ਥਾਣਾ ਖੇਤਰ 'ਚ ਹੋਈ। ਪੀੜਤਾ ਆਪਣੇ ਦਾਦਾ-ਦਾਦੀ ਨਾਲ ਰਹਿ ਰਹੀ ਸੀ।
ਸ਼ਾਹਪੁਰਾ ਥਾਣਾ ਇੰਚਾਰਜ ਸ਼ਿਵਲਾਲ ਮਰਕਾਮ ਨੇ ਦੱਸਿਆ ਕਿ ਜਦੋਂ ਉਹ ਘਰ 'ਚ ਇਕੱਲੀ ਸੀ ਤਾਂ ਦੋਸ਼ੀ ਘਰ 'ਚ ਆਇਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਪੀੜਤਾ ਦੀ ਦਾਦੀ ਘਰ ਦੇ ਪਿੱਛੇ ਵਾਲੇ ਹਿੱਸੇ 'ਚ ਕੰਮ ਕਰ ਰਹੀ ਸੀ ਅਤੇ ਉਸ ਦਾ ਦਾਦਾ ਵੀ ਘਰ ਨਹੀਂ ਸੀ। ਅਧਿਕਾਰੀ ਨੇ ਦੱਸਿਆ ਕਿ ਗੁਆਂਢ ਦੀ ਇਕ ਕੁੜੀ ਨੇ ਪੀੜਤਾ ਨੂੰ ਜ਼ਖ਼ਮੀ ਹਾਲਤ 'ਚ ਦੇਖਿਆ ਅਤੇ ਉਸ ਦੀ ਦਾਦੀ ਨੂੰ ਦੱਸਿਆ। ਉਨ੍ਹਾਂ ਦੱਸਿਆ ਕਿ ਜਦੋਂ ਉਸ ਦੀ ਦਾਦੀ ਇੱਥੇ ਪਹੁੰਚੀ ਤਾਂ ਪੀੜਤਾ ਜ਼ਖ਼ਮੀ ਹਾਲਤ 'ਚ ਪਈ ਸੀ। ਇਸ ਤੋਂ ਬਾਅਦ ਔਰਤ ਨੇ ਪੁਲਸ ਨਾਲ ਸੰਪਰਕ ਕੀਤਾ। ਅਧਿਕਾਰੀ ਨੇ ਦੱਸਿਆ ਕਿ ਪੀੜਤਾ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੋਂ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਬਲਪੁਰ ਦੇ ਇਕ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8