ਉੱਤਰ ਪ੍ਰਦੇਸ਼ ''ਚ 6 ਸਾਲਾ ਬੱਚੀ ਨਾਲ ਜਬਰ ਜ਼ਿਨਾਹ, ਦੋਸ਼ੀ ਗ੍ਰਿਫ਼ਤਾਰ

Tuesday, Jul 12, 2022 - 05:04 PM (IST)

ਉੱਤਰ ਪ੍ਰਦੇਸ਼ ''ਚ 6 ਸਾਲਾ ਬੱਚੀ ਨਾਲ ਜਬਰ ਜ਼ਿਨਾਹ, ਦੋਸ਼ੀ ਗ੍ਰਿਫ਼ਤਾਰ

ਬੁਲੰਦਸ਼ਹਿਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਖੁਰਜਾ ਨਗਰ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਦੀ ਰਹਿਣ ਵਾਲੀ 6 ਸਾਲਾ ਬੱਚੀ ਨਾਲ ਮੰਗਲਵਾਰ ਨੂੰ ਇਕ ਨੌਜਵਾਨ ਨੇ ਕਥਿਤ ਤੌਰ 'ਤੇ ਜਬਰ ਜ਼ਿਨਾਹ ਕੀਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖੁਰਜਾ ਪੁਲਸ ਅਧਿਕਾਰੀ (ਸੀ.ਓ.) ਦਲੀਪ ਸਿੰਘ ਨੇ ਦੱਸਿਆ ਕਿ ਛੋਟੀ ਬੱਚੀ ਨਾਲ ਜਬਰ ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਬੱਚੀ ਦੇ ਪਿਤਾ ਨੇ ਦੱਸਿਆ ਕਿ ਗੁਆਂਢ 'ਚ ਰਹਿਣ ਵਾਲੇ ਨੌਜਵਾਨ ਰਵੀ ਨੂੰ ਟੀ.ਵੀ. ਦਿਖਾਉਣ ਦੇ ਬਹਾਨੇ ਕੁੜੀ ਨੂੰ ਆਪਣੇ ਘਰ ਲੈ ਗਏ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਮੁਤਾਬਕ ਖੁਰਜਾ ਨਗਰ ਥਾਣਾ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ 6 ਸਾਲਾ ਬੱਚੀ ਮੰਗਲਵਾਰ ਨੂੰ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ ਅਤੇ ਉਸ ਦੇ ਪਰਿਵਾਰਕ ਮੈਂਬਰ ਪਿੰਡ 'ਚ ਮੌਤ ਦਾ ਸੋਗ ਮਨਾਉਣ ਗਏ ਹੋਏ ਸਨ। ਇਸ ਦੌਰਾਨ ਗੁਆਂਢ 'ਚ ਰਹਿਣ ਵਾਲਾ ਇਕ ਨੌਜਵਾਨ ਟੀਵੀ ਦਿਖਾਉਣ ਦੇ ਬਹਾਨੇ ਕੁੜੀ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਕੁੜੀ ਦੇ ਰੋਣ ਦੀ ਆਵਾਜ਼ ਸੁਣ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਨੂੰ ਲੋਕਾਂ ਨੇ ਫੜ ਕੇ ਪੁਲਸ ਹਵਾਲੇ ਕਰ ਦਿੱਤਾ।


author

DIsha

Content Editor

Related News