ਸ਼ਰਮਨਾਕ: ਪ੍ਰਿੰਸੀਪਲ ਸਣੇ ਦੋ ਅਧਿਆਪਕਾਂ ਨੇ 6ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜਬਰ-ਜ਼ਿਨਾਹ

Friday, Nov 10, 2023 - 04:48 PM (IST)

ਸ਼ਰਮਨਾਕ: ਪ੍ਰਿੰਸੀਪਲ ਸਣੇ ਦੋ ਅਧਿਆਪਕਾਂ ਨੇ 6ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜਬਰ-ਜ਼ਿਨਾਹ

ਨਵਰੰਗਪੁਰ (ਭਾਸ਼ਾ)- ਓਡੀਸ਼ਾ ਦੇ ਨਵਰੰਗਪੁਰ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਟਾਇਲਟ 'ਚ 2 ਅਧਿਆਪਕਾਂ ਨੇ 11 ਸਾਲਾ ਆਦਿਵਾਸੀ ਵਿਦਿਆਰਥਣ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਪ੍ਰਿੰਸੀਪਲ ਨਾਲ ਇਕ ਹੋਰ ਅਧਿਆਪਕ ਨੇ ਟਾਇਲਟ 'ਚ ਜ਼ਬਰਨ ਪ੍ਰਵੇਸ਼ ਕੀਤਾ ਅਤੇ 6ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਘਟਨਾ 9 ਨਵੰਬਰ ਨੂੰ ਉਸ ਸਮੇਂ ਸਾਹਮਣੇ ਆਈ, ਜਦੋਂ ਕੁੜੀ ਨੇ ਢਿੱਡ ਦੇ ਹੇਠਲੇ ਹਿੱਸੇ 'ਚ ਦਰਦ ਮਹਿਸੂਸ ਕੀਤਾ ਅਤੇ ਪਰਿਵਾਰ ਵਾਲਿਆਂ ਨੂੰ ਆਪਬੀਤੀ ਸੁਣਾਈ।

ਇਹ ਵੀ ਪੜ੍ਹੋ : ਅਮਰਨਾਥ ਗੁਫ਼ਾ ਤੱਕ ਪੈਦਲ ਯਾਤਰੀਆਂ ਦੀ ਸਹੂਲਤ ਲਈ ਬਣੇਗੀ ਸੜਕ, BRO ਨੇ ਦਿੱਤਾ ਸਪੱਸ਼ਟੀਕਰਨ

ਪੁਲਸ ਅਨੁਸਾਰ ਕੁੜੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨਾਲ ਜਬਰ ਜ਼ਿਨਾਹ ਹੋਣ ਦਾ ਖ਼ਦਸ਼ਾ ਜਤਾਇਆ। ਪੁਲਸ ਅਨੁਸਾਰ ਪਰਿਵਾਰ ਵਾਲਿਆਂ ਦੇ ਕੁੰਡੇਈ ਥਾਣੇ 'ਚ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਅਧਿਆਪਕ ਨੂੰ ਹਿਰਾਸਤ 'ਚ ਲੈ ਲਿਆ ਗਿਆ। ਪੁਲਸ ਨੇ ਜਿਨਸੀ ਸ਼ੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਭਾਰਤੀ ਦੰਡਾਵਲੀ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਦੱਸਿਆ ਕਿ ਪੀੜਤਾ ਨੂੰ ਨਵਰੰਗਪੁਰ ਸਥਿਤ ਜ਼ਿਲ੍ਹਾ ਹੈੱਡ ਕੁਆਰਟਰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News