ਐੱਸ.ਕੇ.ਐੱਮ. ਨੇ ਆਪਣੀਆਂ ਮੰਗਾਂ ਨੂੰ ਲੈ ਕੇ 26 ਅਕਤੂਬਰ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਦਾ ਕੀਤਾ ਐਲਾਨ

Saturday, Oct 23, 2021 - 12:49 AM (IST)

ਨਵੀਂ ਦਿੱਲੀ - ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅਤੇ ਕਿਸਾਨਾਂ ਦੇ ਅੰਦੋਲਨ ਦੇ 11 ਮਹੀਨੇ ਪੂਰੇ ਹੋਣ 'ਤੇ 26 ਅਕਤੂਬਰ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰਨ ਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ। ਕਿਸਾਨ ਸੰਘਾਂ ਦੇ ਇੱਕ ਸੰਯੁਕਤ ਮੰਚ ਐੱਸ.ਕੇ.ਐੱਮ. ਨੇ ਇੱਕ ਬਿਆਨ ਵਿੱਚ ਕੇਂਦਰ ਸਰਕਾਰ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਮੁਅੱਤਲ ਕਰਨ, ਕਿਸਾਨਾਂ ਅਤੇ ਸਾਰੇ ਖੇਤੀਬਾੜੀ ਉਪਜ ਲਈ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਅਤੇ ਅਜੇ ਮਿਸ਼ਰਾ ਦੀ ਬਰਖਾਸਤਗੀ ਅਤੇ ਗ੍ਰਿਫਤਾਰ ਕੀਤੇ ਜਾਣ ਸਬੰਧੀ ਉਨ੍ਹਾਂ ਦੀਆਂ ‘‘ਜਾਇਜ਼ ਮੰਗਾਂ‘‘ ਨੂੰ ਪੂਰਾ ਕਰਨ ਦੀ ਮੰਗ ਕੀਤੀ। 

ਇਹ ਵੀ ਪੜ੍ਹੋ - IPO ਦੇ ਜ਼ਰੀਏ ਪੇਟੀਐਮ ਦੀ 16,600 ਕਰੋੜ ਰੁਪਏ ਇਕੱਠਾ ਕਰਨ ਦੀ ਯੋਜਨਾ, ਸੇਬੀ ਤੋਂ ਮਿਲੀ ਮਨਜ਼ੂਰੀ

ਕੇਂਦਰ ਸਰਕਾਰ ਦੁਆਰਾ ਪਾਸ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ-ਸਿੰਘੂ, ਟੀਕਰੀ ਅਤੇ ਗਾਜ਼ੀਪੁਰ ਬਾਰਡਰ 'ਤੇ ਡੇਰਾ ਪਾਏ ਹੋਏ ਹਨ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਸ.ਕੇ.ਐੱਮ. ਨੇ ਹੁਣ ਸਾਰੇ ਹਿੱਸਿਆਂ ਤੋਂ 26 ਅਕਤੂਬਰ ਨੂੰ ਦੇਸ਼ ਵਿਆਪੀ ਵਿਰੋਧ ਦੇ ਨਾਲ, ਅਜੇ ਮਿਸ਼ਰਾ ਟੇਨੀ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਉਸ ਦਿਨ ਦੁਪਹਿਰ 11 ਵਜੇ ਤੋਂ ਦੁਪਹਿਰ 2 ਵਜੇ ਵਿਚਾਲੇ ਧਰਨਾ ਅਤੇ ਮਾਰਚ ਹੋਵੇਗਾ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News