26 ਜਨਵਰੀ ਨੂੰ ਸੜਕਾਂ ''ਤੇ ਉਤਰਨਗੇ ਕਿਸਾਨ? SKM ਵਲੋਂ ਟਰੈਕਟਰ ਮਾਰਚ ਦਾ ਸੱਦਾ
Monday, Jan 13, 2025 - 02:17 PM (IST)
ਟੋਹਾਣਾ: ਹਰਿਆਣਾ ਦੇ ਟੋਹਾਣਾ ਸ਼ਹਿਰ ਦੇ ਹਿਸਾਰ ਰੋਡ 'ਤੇ ਪੱਕਾ ਕਿਸਾਨ ਮੋਰਚਾ ਸਥਾਨ 'ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਨਵੀਂ ਖੇਤੀਬਾੜੀ ਵਪਾਰ ਨੀਤੀ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਨਵੀਂ ਖੇਤੀਬਾੜੀ ਵਪਾਰ ਨੀਤੀ ਖ਼ਿਲਾਫ਼ ਗੁੱਸਾ ਪ੍ਰਗਟ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ - ਜਦੋਂ ਟੱਲੀ ਹੋ ਪਹੁੰਚੀ ਪੂਰੀ ਬਰਾਤ, ਅੱਗੋਂ ਲਾੜੀ ਦੀ ਮਾਂ ਨੇ ਵੀ ਵਿਖਾ 'ਤੇ ਤਾਰੇ, ਦੇਖੋ ਵੀਡੀਓ
ਇਸ ਮੌਕੇ ਜ਼ਿਲ੍ਹਾ ਮੁਖੀ ਲਾਭ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਇੱਕ ਨਵੀਂ ਖੇਤੀਬਾੜੀ ਵਪਾਰ ਨੀਤੀ ਲਿਆਂਦੀ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ ਇਹ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਨਵੀਂ ਖੇਤੀਬਾੜੀ ਵਪਾਰ ਨੀਤੀ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਨਵੇਂ ਤਰੀਕੇ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸਦਾ ਵਿਰੋਧ ਹੋ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਭ ਸਿੰਘ ਹਰੀ ਨੇ ਕਿਹਾ ਕਿ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ ਅਤੇ ਕਿਸਾਨ ਮੋਰਚੇ ਦੀ ਇੱਕ ਮੀਟਿੰਗ ਅੱਜ ਖਨੌਰੀ ਸਰਹੱਦ 'ਤੇ ਹੋਣੀ ਹੈ।
ਇਹ ਵੀ ਪੜ੍ਹੋ - ਲੱਗ ਗਈਆਂ ਮੌਜਾਂ : ਸਕੂਲਾਂ 'ਚ 11 ਤੋਂ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8