ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ 10ਵੇਂ ਦਿਨ ਗਵਾਲੀਅਰ ਵਿੱਚ ਕਿਸਾਨਾਂ ਨਾਲ ਕੀਤੀ ਮੀਟਿੰਗ
Monday, Jul 01, 2024 - 12:43 AM (IST)
ਜੈਤੋ (ਰਘੂਨੰਦਨ ਪਰਾਸ਼ਰ) : ਗਵਾਲੀਅਰ ਦੇ ਦਬਰਾ ਵਿਖੇ ਕਿਸਾਨਾਂ ਦੀ ਹੋਈ ਮੀਟਿੰਗ ਵਿੱਚ ਮੁੱਖ ਤੌਰ 'ਤੇ ਸੰਯੁਕਤ ਕਿਸਾਨ ਮੋਰਚਾ ਤੋਂ ਜਗਜੀਤ ਸਿੰਘ ਡੱਲੇਵਾਲ, ਅਭਿਮੰਨਿਊ ਕੋਹਾੜ, ਲਖਵਿੰਦਰ ਸਿੰਘ ਔਲਖ, ਸੁਖਜੀਤ ਸਿੰਘ, ਹਰਸੁਲਿੰਦਰ ਸਿੰਘ, ਜ਼ਫ਼ਰ ਖ਼ਾਨ, ਮਾਲਿਕ ਵਿਰਕ, ਸਾਹਿਬ ਸਿੰਘ, ਜੌਂਟੀ ਹੰਜਾਰਾ, ਕਪਿਲ ਸਿੱਧੂ, ਸ਼ਮਸ਼ੇਰ ਗਿੱਲ, ਹੀਰਾ ਸਿੰਘ ਬਾਜਵਾ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।
ਕਿਸਾਨ ਆਗੂਆਂ ਨੇ 2020-21 ਦੇ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨ ਸੁਰਿੰਦਰ ਸਿੰਘ ਸਿੱਧੂ ਦੀ ਫੋਟੋ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਮੀਟਿੰਗ ਦੀ ਸ਼ੁਰੂਆਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਕਾਨੂੰਨ ਦੀ ਲੜਾਈ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਹੈ, ਇਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਸ਼ਾਂਤਮਈ ਢੰਗ ਨਾਲ ਲੜਾਈ ਲੜਨੀ ਚਾਹੀਦੀ ਹੈ।
ਇਹ ਵੀ ਪੜ੍ਹੋ- ਕੈਨੇਡਾ ਪਹੁੰਚ ਕੇ ਇਕ ਹੋਰ ਨੂੰਹ ਨੇ ਚੜ੍ਹਾਇਆ ਚੰਨ, ਸਹੁਰਿਆਂ ਨਾਲ ਰਿਸ਼ਤਾ ਰੱਖਣ ਤੋਂ ਕੀਤਾ ਸਾਫ਼ ਇਨਕਾਰ
ਕਿਸਾਨ ਆਗੂਆਂ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਹਰਿਆਣਾ ਵਿੱਚ ਰਾਸ਼ਟਰੀ ਪੱਧਰ ਦੀ ਕਿਸਾਨ ਮਹਾਪੰਚਾਇਤ ਕਰਵਾਈ ਜਾਵੇਗੀ ਜਿਸ ਲਈ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਗਿਆ, ਮੱਧ ਪ੍ਰਦੇਸ਼ ਦੇ ਕਿਸਾਨਾਂ ਨੇ ਭਰੋਸਾ ਦਿੱਤਾ ਕਿ ਉਹ ਵੱਡੀ ਗਿਣਤੀ ਵਿੱਚ ਹਰਿਆਣਾ ਪੁੱਜਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਮਾਨਸੂਨ ਇਜਲਾਸ ਦੀ ਸ਼ੁਰੂਆਤ ਵਿੱਚ ਦੇਸ਼ ਭਰ ਦੇ ਕਿਸਾਨ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ- ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਦੋਸਤਾਂ ਨੇ ਹੀ ਦੋਸਤ ਦੇ ਲਗਾ'ਤਾ 'ਮੌਤ ਦਾ ਟੀਕਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e