ਸ਼ਿਵਰਾਜ ਸਿੰਘ ਚੌਹਾਨ ਨੂੰ ਖੇਤੀਬਾੜੀ ਮੰਤਰੀ ਬਣਾਏ ਜਾਣ ਦਾ ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਵਿਰੋਧ

06/12/2024 6:06:06 PM

ਨਵੀਂ ਦਿੱਲੀ (ਭਾਸ਼ਾ)- ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਅਲਾਟ ਕਰਨ ਦੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ.ਡੀ.ਏ.) ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਬੁੱਧਵਾਰ ਨੂੰ ਪ੍ਰਦਰਸ਼ਨ ਕੀਤਾ। ਕਿਸਾਨ ਮੋਰਚਾ ਨੇ ਜੂਨ 2017 'ਚ ਮੱਧ ਪ੍ਰਦੇਸ਼ ਦੇ ਮੰਦਸੌਰ 'ਚ ਛੇ ਕਿਸਾਨਾਂ ਦੇ ਕਤਲ ਲਈ ਵੀ ਚੌਹਾਨ ਨੂੰ ਜ਼ਿੰਮੇਵਾਰ ਠਹਿਰਾਇਆ। ਬੁੱਧਵਾਰ ਨੂੰ ਜਾਰੀ ਇਕ ਬਿਆਨ 'ਚ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਜਦੋਂ ਕਿਸਾਨ ਸਵਾਮੀਨਾਥਨ ਕਮਿਸ਼ਨ ਵੱਲੋਂ ਦਿੱਤੇ ‘ਢਾਈ ਗੁਣਾ ਲਾਗਤ’ ਫਾਰਮੂਲੇ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇਣ, ਵਿਆਪਕ ਮੰਗ ਕਰਜ਼ਾ ਮੁਆਫ਼ੀ ਅਤੇ ਕਿਸਾਨ ਖ਼ੁਦਕੁਸ਼ੀਆਂ ਦੇ ਵਧਦੇ ਰੁਝਾਨ ਨੂੰ ਲੈ ਕੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ 'ਕਤਲ' ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਕਿ 10 ਜੁਲਾਈ ਨੂੰ ਰਾਜਧਾਨੀ ਦਿੱਲੀ 'ਚ ਉਨ੍ਹਾਂ ਦੀ ਆਮ ਸਭਾ ਦੀ ਬੈਠਕ ਹੋਵੇਗੀ। ਇਸ ਬੈਠਕ 'ਚ ਪੂਰੇ ਭਾਰਤ ਤੋਂ ਮੋਰਚੇ ਦੇ ਘਟਕ ਕਿਸਾਨ ਸੰਗਠਨਾਂ ਦੇ ਕਿਸਾਨ ਨੇਤਾ ਸ਼ਾਮਲ ਹੋਣਗੇ। ਐੱਸ.ਕੇ.ਐੱਮ ਨੇ ਕਿਹਾ,"ਸ਼ਿਵਰਾਜ ਸਿੰਘ ਚੌਹਾਨ ਨੂੰ ਕਿਸਾਨ ਭਲਾਈ ਮੰਤਰੀ ਬਣਾਉਣ ਦਾ ਫੈਸਲਾ 2014 ਅਤੇ 2019 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੂਰਨ ਬਹੁਮਤ ਨਾਲ ਪਿਛਲੀਆਂ ਸਰਕਾਰਾਂ ਦੁਆਰਾ ਪ੍ਰਦਰਸ਼ਿਤ ਹੰਕਾਰ ਅਤੇ ਅਸੰਵੇਦਨਸ਼ੀਲਤਾ ਦਾ ਪ੍ਰਤੀਕ ਹੈ। ਇਸ ਫ਼ੈਸਲੇ ਨੇ ਕਿਸਾਨਾਂ ਨੂੰ ਠੇਸ ਪਹੁੰਚਾਈ ਹੈ ਅਤੇ ਦੇਸ਼ ਭਰ ਦੇ ਪਿੰਡ ਵਾਸੀਆਂ ਨੇ ਮੇਰੇ 'ਚ ਗੁੱਸਾ ਪੈਦਾ ਕੀਤਾ ਹੈ।''

ਜੂਨ 2017 'ਚ ਮੱਧ ਪ੍ਰਦੇਸ਼ ਦੇ ਮੰਦਸੌਰ 'ਚ ਪੁਲਸ ਕਰਮੀਆਂ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਵਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਇਕ ਸਮੂਹ 'ਤੇ ਗੋਲੀਬਾਰੀ ਕੀਤੀ ਗਈ ਸੀ, ਜਿਸ 'ਚ 6 ਕਿਸਾਨਾਂ ਦੀ ਮੌਤ ਹੋ ਗਈ ਸੀ। ਹੁਣ ਰੱਦ ਕੀਤੇ ਜਾ ਚੁੱਕੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧੀ ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਰਾਜਗ ਸਰਕਾਰ ਨੇ ਪਹਿਲੀ ਕੈਬਨਿਟ ਬੈਠਕ 'ਚ ਗੰਭੀਰ ਖੇਤੀਬਾੜੀ ਸੰਕਟ ਅਤੇ ਕਿਸਾਨਾਂ ਦੀ ਖ਼ੁਦਕੁਸ਼ੀ ਜਾਂ ਹੋਰ ਗੱਲਾਂ ਤੋਂ ਇਲਾਵਾ ਐੱਮ.ਐੱਸ.ਪੀ. 'ਤੇ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਕੀਤਾ। ਐੱਸ.ਕੇ.ਐੱਮ. ਨੇ ਕਿਹਾ,''ਪੀ.ਐੱਮ. ਕਿਸਾਨ ਸਨਮਾਨ ਨਿਧੀ ਦਾ ਬਕਾਇਆ 20 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੇ ਨਾਂ 'ਤੇ ਜੋ ਰੌਲਾ ਪਾਇਆ ਜਾ ਰਿਹਾ ਹੈ, ਇਹ ਯੋਜਨਾ ਕਿਸਾਨਾਂ ਨੂੰ ਸੰਤੁਸ਼ਟ ਨਹੀਂ ਕਰੇਗੀ, ਕਿਉਂਕਿ ਇਹ ਐੱਮ.ਐੱਸ.ਪੀ. ਪ੍ਰਦਾਨ ਨਾ ਕਰਨ ਦੀ ਸਰਕਾਰ ਦੀ ਨੀਅਤ ਅਤੇ ਖੇਤੀਬਾੜੀ ਖੇਤਰ ਦੇ ਕਾਰਪੋਰੇਟ ਨੀਤੀਆਂ 'ਤੇ ਪਰਦਾ ਪਾਉਣਾ ਹੈ।'' ਉਨ੍ਹਾਂ ਕਿਹਾ ਕਿ ਖੇਤੀਬਾੜੀ 'ਤੇ ਕਾਰਪੋਰੇਟ ਨੀਤੀਆਂ 'ਚ ਤਬਦੀਲੀ ਨੂੰ ਲੈ ਕੇ ਕਿਸਾਨਾਂ 'ਚ ਕੋਈ ਭਰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਗੇ ਦੀ ਕਾਰਵਾਈ 10 ਜੁਲਾਈ ਦੀ ਬੈਠਕ 'ਚ ਤੈਅ ਕੀਤੀ ਜਾਵੇਗੀ। ਭਾਜਪਾ ਸੰਸਦ ਮੈਂਬਰ ਕੰਗਨਾ ਰਨੌਤ ਨੂੰ ਸੀ.ਆਈ.ਐੱਸ.ਐੱਫ. ਕਰਮੀ ਵਲੋਂ ਥੱਪੜ ਮਾਰੇ ਜਾਣ ਦੀ ਘਟਨਾ 'ਤੇ ਟਿੱਪਣੀ ਕਰਦੇ ਹੋਏ ਐੱਸ.ਕੇ.ਐੱਮ. ਨੇ ਕਿਹਾ,''ਐੱਸ.ਕੇ.ਐੱਮ. ਇਸ ਨੂੰ ਉੱਚਿਤ ਨਹੀਂ ਠਹਿਰਾਉਂਦਾ।'' ਸੰਯੁਕਤ ਕਿਸਾਨ ਮੋਰਚਾ ਦਾ ਇਕ ਵਫ਼ਦ 13 ਜੂਨ ਨੂੰ ਲਖੀਮਪੁਰ ਖੀੜੀ ਦੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕਰੇਗਾ ਅਤੇ ਭਾਜਪਾ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਮਾਮਲੇ 'ਚ ਗਲਤ ਤਰੀਕੇ ਨਾਲ ਫਸਾਏ ਗਏ ਕਿਸਾਨਾਂ ਨੂੰ ਕਾਨੂੰਨੀ ਮਦਦ ਜਾਰੀ ਰੱਖਣਾ ਯਕੀਨੀ ਕਰੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News