ਰਾਜੌਰੀ ''ਚ ਅਸਮਾਨੀ ਬਿਜਲੀ ਡਿੱਗਣ ਕਾਰਨ ਵਿਅਕਤੀ ਦੀ ਮੌਤ

Friday, Jun 21, 2019 - 06:55 PM (IST)

ਰਾਜੌਰੀ ''ਚ ਅਸਮਾਨੀ ਬਿਜਲੀ ਡਿੱਗਣ ਕਾਰਨ ਵਿਅਕਤੀ ਦੀ ਮੌਤ

ਜੰਮੂ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਝੌਪੜੀ 'ਤੇ ਆਸਮਾਨੀ ਬਿਜਲੀ ਡਿੱਗਣ ਕਾਰਨ 26 ਸਾਲਾ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਸ ਦੌਰਾਨ ਇਕ ਵਿਅਕਤੀ ਜ਼ਖਮੀ ਵੀ ਹੋ ਗਿਆ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ 5 ਬੱਕਰੀਆਂ ਵੀ ਮਾਰੀਆਂ ਗਈਆਂ ਹਨ। ਹਨੇਰੀ-ਤੂਫਾਨ ਦੌਰਾਨ ਵੀਰਵਾਰ ਦੀ ਦੇਰ ਰਾਤ ਬੜੀ ਦਰਿਹਾਲ ਖੇਤਰ ਦੇ ਸੁਦੁਰਵਰਤੀ ਖੇਤਰ 'ਚ ਇਹ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਬਦੁਲ ਰੱਜਾਕ ਚੌਧਰੀ ਦੇ ਰੂਪ 'ਚ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਤੇ ਉਸ ਦੀ ਹਾਲਤ ਸਥਿਰ ਦੱਸੀ ਗਈ ਹੈ। 
 


Related News