ਦਿੱਲੀ ਚੋਣ ਨਤੀਜਿਆਂ ਦਾ ਅਸਰ, ਸੰਸਦ ''ਚ ਲੱਗੇ ਮੋਦੀ-ਮੋਦੀ ਦੇ ਨਾਅਰੇ
Monday, Feb 10, 2025 - 12:20 PM (IST)
![ਦਿੱਲੀ ਚੋਣ ਨਤੀਜਿਆਂ ਦਾ ਅਸਰ, ਸੰਸਦ ''ਚ ਲੱਗੇ ਮੋਦੀ-ਮੋਦੀ ਦੇ ਨਾਅਰੇ](https://static.jagbani.com/multimedia/2025_2image_12_20_101021911modi.jpg)
ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਨੂੰ ਲੈ ਕੇ ਪਾਰਟੀ ਮੈਂਬਰਾਂ ਨੇ ਸੋਮਵਾਰ ਨੂੰ ਨੂੰ ਲੋਕ ਸਭਾ 'ਚ 'ਮੋਦੀ-ਮੋਦੀ' ਦੇ ਨਾਅਰੇ ਲਾਏ। 8 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਅੱਜ ਸੰਸਦ ਦੇ ਮੌਜੂਦਾ ਬਜਟ ਸੈਸ਼ਨ ਦਾ ਪਹਿਲਾ ਕੰਮਕਾਜੀ ਦਿਨ ਸੀ।
ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਭਾਜਪਾ ਦੇ ਕਈ ਮੈਂਬਰ ਆਪੋ-ਆਪਣੇ ਸਥਾਨਾਂ 'ਤੇ ਖੜ੍ਹੇ ਹੋ ਗਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦਾ ਗੁਣਗਾਨ ਕਰਦੇ ਹੋਏ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ‘ਮੋਦੀ-ਮੋਦੀ’ ਦੇ ਨਾਅਰੇ ਲਾਏ। ਸੱਤਾਧਾਰੀ ਪਾਰਟੀ ਦੇ ਮੈਂਬਰਾਂ ਦੇ ਨਾਅਰੇਬਾਜ਼ੀ ਦਰਮਿਆਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕੀਤਾ।
ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਵਿਚੋਂ ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ। ਆਮ ਆਦਮੀ ਪਾਰਟੀ (ਆਪ) ਨੂੰ ਹਰਾ ਕੇ ਭਾਜਪਾ ਨੇ 27 ਸਾਲਾਂ ਬਾਅਦ ਦਿੱਲੀ ਦੀ ਸੱਤਾ ਵਿਚ ਵਾਪਸੀ ਕੀਤੀ ਹੈ। 'ਆਪ' ਨੂੰ ਸਿਰਫ਼ 22 ਸੀਟਾਂ ਮਿਲੀਆਂ ਹਨ।