ਹਿਮਾਚਲ ਪ੍ਰਦੇਸ਼ ''ਚ ਬਿਨਾਂ ਲਾਇਸੈਂਸ ਦੇ ਸਿਗਰਟਨੋਸ਼ੀ ਸਮੱਗਰੀ ਵੇਚਣ ਵਾਲੇ ਸਾਵਧਾਨ! ਹੋਵੇਗੀ ਸਖ਼ਤ ਕਾਰਵਾਈ
Saturday, Nov 15, 2025 - 05:19 PM (IST)
ਨੈਸ਼ਨਲ ਡੈਸਕ : ਦਿਉਤਸਿਧ ਪੁਲਸ ਚੌਕੀ ਦੇ ਇੰਚਾਰਜ ਪ੍ਰਕਾਸ਼ ਠਾਕੁਰ, ਹੌਲਦਾਰ ਮਹਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਬਾਬਾ ਬਾਲਕਨਾਥ ਮੰਦਰ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਇੱਕ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਵਿੱਚ ਦਿਉਤਸਿਧ ਪੁਲਸ ਚੌਕੀ ਅਧੀਨ ਆਉਂਦੀਆਂ 10 ਪੰਚਾਇਤਾਂ ਵੀ ਸ਼ਾਮਲ ਸਨ। ਇਸ ਮੌਕੇ ਚੌਕੀ ਇੰਚਾਰਜ ਨੇ ਦੱਸਿਆ ਕਿ ਇਹ ਕਾਰਵਾਈ ਐਸਪੀ ਭਗਤ ਸਿੰਘ ਠਾਕੁਰ ਦੇ ਨਿਰਦੇਸ਼ਾਂ 'ਤੇ ਕੀਤੀ ਗਈ ਹੈ।
ਪੜ੍ਹੋ ਇਹ ਵੀ : ਜੰਮੂ-ਕਸ਼ਮੀਰ ਧਮਾਕੇ ਦੀ ਖੌਫਨਾਕ CCTV ਫੁਟੇਜ ਆਈ ਸਾਹਮਣੇ, 300 ਮੀਟਰ ਦੂਰ ਜਾ ਕੇ ਡਿੱਗੇ ਟੁਕੜੇ
ਉਨ੍ਹਾਂ ਕਿਹਾ ਕਿ ਕੋਟਪਾ ਐਕਟ ਤਹਿਤ ਜਨਤਕ ਥਾਵਾਂ ਤੋਂ 200 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਗਰਟਨੋਸ਼ੀ ਸਮੱਗਰੀ ਨਹੀਂ ਵੇਚੀ ਜਾ ਸਕਦੀ ਅਤੇ ਖੁੱਲ੍ਹੀਆਂ ਸਿਗਰਟਾਂ ਵੇਚਣ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਸੀਲਬੰਦ ਸਿਗਰਟ ਦੀਆਂ ਡੱਬਿਆਂ ਵੇਚਣ ਲਈ ਵੀ ਲਾਇਸੈਂਸ ਲੈਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ 10 ਪੰਚਾਇਤਾਂ ਤੋਂ ਇਲਾਵਾ ਬਾਬਾ ਬਾਲਕਨਾਥ ਮੰਦਿਰ ਦੇ ਖੇਤਰ ਵਿੱਚ ਪੈਂਦੇ ਸਾਰੇ ਬਾਜ਼ਾਰਾਂ ਦੇ ਦੁਕਾਨਦਾਰਾਂ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ।
ਪੜ੍ਹੋ ਇਹ ਵੀ : ਮੁਜ਼ੱਫਰਪੁਰ 'ਚ ਰੂਹ ਕੰਬਾਊ ਘਟਨਾ: ਘਰ ਨੂੰ ਲੱਗੀ ਅੱਗ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ, 5 ਹੋਰ ਝੁਲਸੇ
ਇਸ ਚੈਕਿੰਗ ਮੁਹਿੰਮ ਦੌਰਾਨ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬਿਨਾਂ ਲਾਇਸੈਂਸ ਦੇ ਅਜਿਹਾ ਸਮਾਨ ਨਾ ਵੇਚਣ। ਇਸ ਦੇ ਬਾਵਜੂਦ ਜੇਕਰ ਕੋਈ ਦੁਕਾਨਦਾਰ ਬਿਨਾਂ ਲਾਇਸੈਂਸ ਦੇ ਅਜਿਹਾ ਸਮਾਨ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ COTPA ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ : 1 ਦਸੰਬਰ ਤੋਂ ਬਿਜਲੀ ਬਿੱਲ 'ਤੇ ਮਿਲੇਗੀ ਰਾਹਤ, ਯੋਗੀ ਸਰਕਾਰ ਨੇ ਕਰ 'ਤਾ ਇਹ ਵੱਡਾ ਐਲਾਨ
