ਰਾਫੇਲ ਸੌਦੇ ''ਤੇ ਰਾਹੁਲ ਦੇ ਝੂਠੇ ਦਾ ਪਰਦਾਫਾਸ਼ ਹੋ ਗਿਆ : ਸਮਰਿਤੀ
Monday, Dec 17, 2018 - 05:01 PM (IST)

ਕੋਲਕਾਤਾ— ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਵਿਰੋਧੀ ਕਾਂਗਰਸ 'ਤੇ ਦੇਸ਼ ਦੇ ਫੌਜ ਸਥਾਪਨਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦਾ ਸੋਮਵਾਰ ਨੂੰ ਦੋਸ਼ ਲਗਾਇਆ ਅਤੇ ਕਿਹਾ ਕਿ ਰਾਫੇਲ ਸੌਦੇ 'ਤੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੇ ਝੂਠ ਦਾ ਪਰਦਾਫਾਸ਼ ਹੋ ਗਿਆ। ਇਰਾਨੀ ਨੇ ਇੱਥੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਕਾਂਗਰਸ ਰਾਸ਼ਟਰੀ ਸੁਰੱਖਿਆ ਨਾਲ ਖੇਡਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਲੋਕਾਂ ਨੂੰ ਵਹਿਮ ਪਾਉਣ ਲਈ ਝੂਠ ਫੈਲਾ ਰਹੀ ਹੈ। ਉਨ੍ਹਾਂ ਨੇ ਕਿਹਾ,''ਕਾਂਗਰਸ ਨੇ ਨਾ ਸਿਰਫ ਝੂਠ ਬੋਲਿਆ ਹੈ ਸਗੋਂ ਭਾਰਤੀ ਹਵਾਈ ਫੌਜ ਅਤੇ ਫੌਜ ਸਥਾਪਨਾ ਨੂੰ ਬਦਨਾਮ ਕਰਨ ਦੀ ਵੀ ਕੋਸ਼ਿਸ਼ ਕੀਤੀ। ਕਾਂਗਰਸ ਨੇ ਸਾਡੀਆਂ ਫੋਰਸਾਂ ਨੂੰ ਮਜ਼ਬੂਤ ਕੀਤੇ ਜਾਣ ਦੇ ਰਸਤੇ 'ਚ ਆਉਣ ਦੀ ਕੋਸ਼ਿਸ਼ ਕੀਤੀ ਹੈ।''
ਇਰਾਨੀ ਨੇ ਕਿਹਾ,''ਕਾਂਗਰਸ ਅਤੇ ਉਸ ਦੀ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਝੂਠ ਸਾਹਮਣੇ ਆ ਗਏ ਹਨ। ਰਾਹੁਲ ਗਾਂਧੀ ਨੂੰ ਆਪਣੀ ਸੂਚਨਾ ਦੇ ਸਰੋਤ ਦਾ ਖੁਲਾਸਾ ਕਰਨਾ ਚਾਹੀਦਾ।'' ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਫਰਾਂਸ ਤੋਂ 36 ਜਹਾਜ਼ ਖਰੀਦਣ ਦਾ ਫੈਸਲਾ ਲੈਣ ਦੀ ਪ੍ਰਕਿਰਿਆ 'ਤੇ ਸ਼ੱਕ ਕਰਨ ਦਾ ਕੋਈ ਕਾਰਨ ਨਹੀਂ ਹੈ ਅਤੇ ਨਾਲ ਹੀ ਇਸ ਸੌਦੇ ਦੇ ਖਿਲਾਫ ਬੇਨਿਯਮੀਆਂ ਦਾ ਦੋਸ਼ ਲਗਾਉਂਦੇ ਹੋਏ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਵੀ ਖਾਰਜ ਕਰ ਦਿੱਤਾ ਸੀ।