"ਰਾਮਨੌਮੀ ਸ਼ੋਭਾਯਾਤਰਾ ''ਤੇ ਹਮਲਾ ਕਰਨ ਵਾਲਿਆਂ ਨੂੰ ਬਚਾ ਰਹੀ ਹੈ CM ਮਮਤਾ ਬੈਨਰਜੀ", ਸਮ੍ਰਿਤੀ ਇਰਾਨੀ ਨੇ ਲਾਏ ਦੋਸ਼
Saturday, Apr 01, 2023 - 05:17 AM (IST)
ਨਵੀਂ ਦਿੱਲੀ (ਭਾਸ਼ਾ): ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਹਾਵੜਾ ਵਿਚ ਰਾਮਨੌਮੀ ਮੌਕੇ ਸ਼ੋਭਾਯਾਤਰਾ ਕੱਡੇ ਜਾਣ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਸ਼ੁੱਕਰਵਾਰ ਨੂੰ ਨਿਸ਼ਾਨਾ ਵਿੰਨ੍ਹਿਆ ਤੇ ਗੰਭੀਰ ਦੋਸ਼ ਵੀ ਲਗਾਏ।
ਇਹ ਖ਼ਬਰ ਵੀ ਪੜ੍ਹੋ - CID ਵੱਲੋਂ ISI ਦੇ 2 ਏਜੰਟ ਗ੍ਰਿਫ਼ਤਾਰ, ਪਾਕਿਸਤਾਨ ਨੂੰ ਭੇਜਦੇ ਸਨ ਸਰਹੱਦੀ ਇਲਾਕਿਆਂ ਦੀ ਖੁਫ਼ੀਆ ਜਾਣਕਾਰੀ
ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਸ਼ੋਭਾਯਾਤਰਾ 'ਤੇ ਪਥਰਾਅ ਕਰਨ ਵਾਲਿਆਂ ਨੂੰ ਬਚਾਉਣ ਦਾ ਦੋਸ਼ ਲਗਾਉਂਦਿਆਂ ਭਾਜਪਾ ਆਗੂ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਕਿ ਹਿੰਦੂਆਂਦੇ ਇਕ ਧਾਰਮਿਕ ਸਮਾਗਮ ਵਿਚ ਇਸ ਤਰ੍ਹਾਂ ਦਾ ਹਮਲਾ ਹੋਇਆ। ਉਨ੍ਹਾਂ ਦੋਸ਼ ਲਗਾਇਆ ਕਿ ਲਛਮੀ ਪੂਜਾ ਦੌਰਾਨ ਇਸੇ ਤਰ੍ਹਾਂਦਾ ਹਮਲਾ ਹੋਇਆ ਸੀ। ਫਿਰ ਵੀ ਮਮਤਾ ਬੈਨਰਜੀ ਹਿੰਦੂ ਭਾਈਚਾਰੇ ਦੀ ਰੱਖਿਆ ਨਹੀਂ ਕਰ ਸਕੀ। ਨਿਆਂ ਦੇਣ ਦੀ ਬਜਾਏ, ਮਮਤਾ ਬੈਨਰਜੀ ਨੇ ਕਾਨੂੰਨ ਹੱਥ ਵਿਚ ਲੈਣ ਵਾਲਿਆਂ ਤੇ ਰਾਮਨੌਮੀ ਮੌਕੇ ਕੱਢੀ ਗਈ ਸ਼ੋਭਾਯਾਤਰਾ 'ਤੇ ਹਮਲਾ ਕਰਨ ਵਾਲਿਆਂ ਦਾ ਬਚਾਅ ਕੀਤਾ।
ਇਹ ਖ਼ਬਰ ਵੀ ਪੜ੍ਹੋ - ਸ਼ਿਵ ਭਗਤਾਂ ਲਈ ਅਹਿਮ ਖ਼ਬਰ: ਇਸ ਦਿਨ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ ਦੀ ਰਜਿਸਟ੍ਰੇਸ਼ਨ
ਉੱਧਰ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਰਾਮਨੌਮੀ ਦੇ ਦਿਨ ਹਾਵੜਾ ਵਿਚ ਹੋਈ ਹਿੰਸਾ ਲਈ ਭਾਜਪਾ ਤੇ ਹੋਰ ਖੱਬੇ ਪੱਖੀ ਧਿਰਾਂ ਜ਼ਿੰਮੇਵਾਰ ਹਨ। ਉਨ੍ਹਾਂ ਨੇ ਲੋਕਾਂ ਤੋਂ ਇਲਾਕੇ ਵਿਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।