ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸਰਕਾਰ ਦੀ ਵੱਡੀ ਕਾਰਵਾਈ, 3 ਦਿਨ ਬੰਦ ਰਹੇਗੀ ਇੰਟਰਨੈਟ ਤੇ SMS ਸੇਵਾ

Saturday, Feb 10, 2024 - 08:17 PM (IST)

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸਰਕਾਰ ਦੀ ਵੱਡੀ ਕਾਰਵਾਈ, 3 ਦਿਨ ਬੰਦ ਰਹੇਗੀ ਇੰਟਰਨੈਟ ਤੇ SMS ਸੇਵਾ

ਨੈਸ਼ਨਲ ਡੈਸਕ - ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਹਰਿਆਣਾ ਸਰਕਾਰ ਨੇ ਤਿੰਨ ਦਿਨਾਂ ਲਈ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਦੱਸ ਦਈਏ ਕਿ ਕੱਲ ਸਵੇਰੇ 6 ਵਜੇ ਤੋਂ 13 ਫਰਵਰੀ ਰਾਤ 12 ਵਜੇ ਤੱਕ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਬੰਦ ਰਹਿਣਗੀਆਂ। ਹਰਿਆਣਾ ਦੇ 7 ਜ਼ਿਲ੍ਹਿਆਂ 'ਚ ਇਹ ਸੇਵਾਵਾਂ ਬੰਦ ਰਹਿਣਗੀਆਂ, ਜਿਨ੍ਹਾਂ ਵਿੱਚ ਕੁਰੂਕਸ਼ੇਤਰ, ਕੈਥਲ, ਅੰਬਾਲਾ, ਜੀਂਦ, ਹਿਸਾਰ, ਸਿਰਸਾ ਤੇ ਫਤਿਹਾਬਾਦ ਸ਼ਾਮਲ ਹਨ।

 

ਹਰਿਆਣਾ ਸਰਕਾਰ ਨੇ ਦਲੀਲ ਦਿੱਤੀ ਕਿ ਸੀਆਈਡੀ ਦੇ ਏਡੀਜੀਪੀ ਨੇ ਕਿਸਾਨਾਂ ਵੱਲੋਂ ਮਾਰਚ ਅਤੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਇਸ ਨਾਲ ਤਣਾਅ, ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਇੰਟਰਨੈਟ ਰਾਹੀਂ ਗੁੰਮਰਾਹਕੁੰਨ ਜਾਣਕਾਰੀ ਫੈਲਾਈ ਜਾ ਸਕਦੀ ਹੈ। ਸੋਸ਼ਲ ਮੀਡੀਆ ਜਿਵੇਂ ਫੇਸਬੁੱਕ, ਵਟਸਐਪ, ਟਵਿੱਟਰ, ਐਸਐਮਐਸ ਆਦਿ ਰਾਹੀਂ ਅਜਿਹਾ ਹੋਣ ਤੋਂ ਰੋਕਣ ਲਈ ਇੰਟਰਨੈਟ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਕਿਸਾਨਾਂ ਦੇ ਦਿੱਲੀ ਵੱਲ ਕੂਚ ਨੂੰ ਦੇਖਦਿਆਂ ਸ਼ੰਭੂ ਬਾਰਡਰ ਸੀਲ
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਵੱਲੋਂ 13 ਫਰਵਰੀ ਨੂੰ ਦਿੱਲੀ ਵਿੱਚ ਪੱਕੇ ਡੇਰੇ ਲਗਾਉਣ ਦੇ ਐਲਾਨ ਤੋਂ ਬਾਅਦ ਅੱਜ ਦਿੱਲੀ ਵੱਲ ਨੂੰ ਵਧ ਰਹੇ ਸੈਂਕੜੇ ਟਰੈਕਟਰਾਂ ਅਤੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਮੁਕੰਮਲ ਸੀਲ ਕਰ ਕੇ ਰੋਕ ਲਿਆ ਗਿਆ, ਹਾਲਾਂਕਿ ਕਿਸਾਨ ਪੰਜਾਬ ਬਾਰਡਰ ਪਾਰ ਕਰ ਗਏ ਸਨ ਪਰ ਹਰਿਆਣਾ ਸਰਕਾਰ ਨੇ ਬਾਰਡਰਾਂ ਨੂੰ ਸੀਲ ਕੀਤਾ ਹੋਇਆ ਸੀ, ਜਿਸ ਕਾਰਨ ਕਿਸਾਨਾਂ ਨੇ ਉਥੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਵਾਪਸ ਮੁੜਦਿਆਂ ਟਰੈਕਟਰਾਂ ਨਾਲ ਬਹਾਦਰਗੜ੍ਹ ਅਤੇ ਹੋਰ ਇਲਾਕਿਆਂ ਤੱਕ ਰੋਸ ਮਾਰਚ ਕੱਢਿਆ।


author

Inder Prajapati

Content Editor

Related News