ਹਿਮਾਚਲ ਦੀਆਂ ਉੱਚੀਆਂ ਚੋਟੀਆਂ ’ਤੇ ਬਰਫ਼ਬਾਰੀ ਤੇ ਮੀਂਹ
Monday, Apr 20, 2026 - 12:04 AM (IST)
ਸ਼ਿਮਲਾ- ਹਿਮਾਚਲ ਦੇ ਉੱਚਾਈ ਵਾਲੇ ਖੇਤਰਾਂ ’ਚ ਮੌਸਮ ਇਕ ਵਾਰ ਫਿਰ ਬਦਲ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੀਆਂ ਕੁਝ ਉੱਚੀਆਂ ਚੋਟੀਆਂ ’ਤੇ ਹਲਕੀ ਬਰਫ਼ਬਾਰੀ ਤੇ ਬਾਰਿਸ਼ ਦਰਜ ਕੀਤੀ ਗਈ।
ਮੌਸਮ ਵਿਭਾਗ ਅਨੁਸਾਰ ‘ਪੱਛਮੀ ਗੜਬੜ’ ਇਸ ਸਮੇਂ ਸਰਗਰਮ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ’ਚ ਮੌਸਮ ’ਚ ਉਤਰਾਅ-ਚੜ੍ਹਾਅ ਜਾਰੀ ਰਹੇਗਾ। ਸੂਬੇ ਦੇ ਉੱਚੇ ਇਲਾਕਿਆਂ ਖਾਸ ਕਰ ਕੇ ਕੋਕਸਰ ’ਚ ਹਲਕੀ ਬਰਫ਼ਬਾਰੀ ਦਰਜ ਕੀਤੀ ਗਈ ਹੈ।
ਕੁਕੁਮਸੇਰੀ ’ਚ ਸਭ ਤੋਂ ਵੱਧ 7.8 ਮਿਲੀਮੀਟਰ ਬਾਰਿਸ਼ ਹੋਈ, ਜਦੋਂ ਕਿ ਕੇਲਾਂਗ ਤੇ ਕੋਕਸਰ ’ਚ ਬੂੰਦਾਬਾਂਦੀ ਦਰਜ ਕੀਤੀ ਗਈ। ਸੂਬੇ ’ਚ ਸਭ ਤੋਂ ਘੱਟ ਤਾਪਮਾਨ ਕੁਕੁਮਸੇਰੀ ’ਚ 0.4 ਡਿਗਰੀ ਰਿਹਾ। ਮੌਸਮ ਵਿਭਾਗ ਅਨੁਸਾਰ ਸੂਬੇ ’ਚ ਰੁਕ-ਰੁਕ ਕੇ ਬਾਰਿਸ਼ ਅਤੇ ਬਰਫ਼ਬਾਰੀ ਜਾਰੀ ਰਹੇਗੀ। 25 ਅਪ੍ਰੈਲ ਨੂੰ ਕੁਝ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਬਰਫ਼ਬਾਰੀ ਦੀ ਉਮੀਦ ਹੈ। 20 ਅਤੇ 24 ਅਪ੍ਰੈਲ ਨੂੰ ਵੱਖ-ਵੱਖ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
