ਮਾਤਾ ਵੈਸ਼ਨੋ ਦੇਵੀ ਵਿਖੇ ਹੋਈ ਬਰਫ਼ਬਾਰੀ, ਸਾਹਮਣੇ ਆਇਆ ਮਨਮੋਹਕ ਨਜ਼ਾਰਾ (ਵੀਡੀਓ)
Thursday, Jan 16, 2025 - 01:48 PM (IST)
ਕਟੜਾ : ਜੰਮੂ-ਕਸ਼ਮੀਰ ਵਿਖੇ ਮਾਤਾ ਵੈਸ਼ਨੋ ਦੇਵੀ ਦੇ ਭਵਨ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਇਸ ਸਮੇਂ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਕਟੜਾ ਵਿੱਚ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂ ਇਸ ਹਲਕੀ ਬਰਫ਼ਬਾਰੀ ਦਾ ਆਨੰਦ ਮਾਣ ਰਹੇ ਹਨ। ਮਾਤਾ ਵੈਸ਼ਨੋ ਦੇਵੀ ਵਿਖੇ ਹੋ ਰਹੀ ਬਰਫ਼ਬਾਰੀ ਕਾਰਨ ਉਥੋਂ ਦਾ ਨਜ਼ਾਰਾ ਬਹੁਤ ਸੋਹਣਾ ਦਿਖਾਈ ਦੇ ਰਿਹਾ ਹੈ, ਜਿਸ ਦੀ ਵੀਡੀਓ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ - ਖੁਸ਼ਖ਼ਬਰੀ: 10 ਸਾਲ ਬਾਅਦ ਫਿਰ ਸ਼ੁਰੂ ਹੋਵੇਗਾ ਇਕ ਸਾਲ ਦਾ B.Ed ਕੋਰਸ, ਨਵੀਆਂ ਸ਼ਰਤਾਂ ਲਾਗੂ
ਦੱਸਣਯੋਗ ਹੈ ਕਿ 14 ਜਨਵਰੀ ਨੂੰ ਮਾਤਾ ਵੈਸ਼ਨੋ ਦੇਵੀ ਵਿਖੇ ਪ੍ਰਾਚੀਨ ਗੁੱਫ਼ਾ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੀ ਗਈ ਹੈ। ਜਿਸ ਦੇ ਦਰਸ਼ਨ ਕਰਨ ਲਈ ਲੋਕ ਦੂਰ-ਦੂਰ ਤੋਂ ਆ ਰਹੇ ਹਨ। ਉਕਤ ਸਥਾਨ 'ਤੇ ਆਏ ਹੋਏ ਸ਼ਰਧਾਲੂ ਅੱਜ ਇਸ ਬਰਫ਼ਬਾਰੀ ਦਾ ਆਨੰਦ ਮਾਣ ਰਹੇ ਹਨ। ਦੂਜੇ ਪਾਸੇ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਹੋਣ ਕਾਰਨ ਜੰਮੂ-ਕਸ਼ਮੀਰ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਨਾਲ ਠੰਡ ਹੋਰ ਵੀ ਵੱਧ ਗਈ ਹੈ।
ਇਹ ਵੀ ਪੜ੍ਹੋ - 20 ਹਜ਼ਾਰ ਸਰਕਾਰੀ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਕਿਸੇ ਵੇਲੇ ਵੀ ਹੋ ਸਕਦੀ ਹੈ ਛੁੱਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8