ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ, ਕੁੱਲੂ ''ਚ ਬਰਫਬਾਰੀ, ਮੌਸਮ ਵਿਭਾਗ ਨੇ ਕੀਤਾ ਅਲਰਟ
Monday, Feb 19, 2024 - 03:53 PM (IST)
ਸ਼ਿਮਲਾ- ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਲਾਹੌਲ-ਸਪੀਤੀ, ਕਿੰਨੌਰ ਅਤੇ ਕੁੱਲੂ ਦੇ ਉੱਚੇ ਇਲਾਕਿਆਂ ਵਿਚ ਮੱਧ ਤੋਂ ਭਾਰੀ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਨੇ ਅੱਜ ਮੀਂਹ, ਬਰਫ਼ਬਾਰੀ ਪੈਣ, ਬਿਜਲੀ ਗਰਜਣ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਜਤਾਉਂਦੇ ਹੋਏ ਰੈੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਲਾਹੌਲ-ਸਪੀਤੀ ਜ਼ਿਲ੍ਹੇ ਦੇ ਕੁਸੁਮਸੇਰੀ, ਕੇਲੋਂਗ ਅਤੇ ਹੰਸਾ ਵਿਚ ਬਰਫ਼ਬਾਰੀ ਹੋਈ ਹੈ, ਜਦਕਿ ਕਿੰਨੌਰ ਜ਼ਿਲ੍ਹੇ ਦੇ ਕਾਲਪਾ ਵਿਚ 2 ਸੈਂਟੀਮੀਟਰ ਬਰਫ਼ਬਾਰੀ ਹੋਈ। ਖ਼ਬਰਾਂ ਮੁਤਾਬਕ ਅਟਲ ਟਨਲ ਦੇ ਦੱਖਣੀ ਹਿੱਸੇ ਸਮੇਤ ਕੁੱਲੂ ਦੇ ਉੱਚੇ ਇਲਾਕਿਆਂ ਵਿਚ ਰੁਕ-ਰੁਕ ਕੇ ਬਰਫ਼ਬਾਰੀ ਹੋ ਰਹੀ ਹੈ ਅਤੇ ਮਨਾਲੀ ਤੋਂ ਅੱਗੇ ਆਵਾਜਾਈ ਰੋਕ ਦਿੱਤੀ ਗਈ ਹੈ। ਡਲਹੌਜੀ ਦੇ ਉੱਚੇ ਇਲਾਕਿਆਂ ਵਿਚ ਵੀ ਬਰਫ਼ਬਾਰੀ ਹੋਈ ਹੈ।