ਬਰਫ਼ ਦੀ ਸਫੈਦ ਚਾਦਰ ਨਾਲ ਢਕੀ ਕਸ਼ਮੀਰ ਘਾਟੀ, ਸੈਲਾਨੀਆਂ ਦੇ ਚਿਹਰਿਆਂ 'ਤੇ ਆਈ ਰੌਣਕ
Wednesday, Jan 31, 2024 - 01:31 PM (IST)
ਸ਼੍ਰੀਨਗਰ- ਕਸ਼ਮੀਰ ਵਿਚ ਬਰਫ਼ਬਾਰੀ ਪੈਣ ਨਾਲ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ ਚਿਹਰੇ 'ਤੇ ਖੁਸ਼ੀ ਆ ਗਈ ਹੈ। ਬਰਫ਼ਬਾਰੀ ਦੀ ਘਾਟ ਕਾਰਨ ਸੈਰ-ਸਪਾਟਾ ਉਦਯੋਗ ਕੁਝ ਮਹੀਨਿਆਂ ਤੋਂ ਪ੍ਰਭਾਵਿਤ ਸੀ। ਹੁਣ ਕਸ਼ਮੀਰ ਦੀਆਂ ਖੂਬਸੂਰਤ ਪਹਾੜੀਆਂ ਬਰਫ਼ ਦੀ ਸਫੈਦ ਚਾਦਰ ਨਾਲ ਢੱਕੀਆਂ ਗਈਆਂ ਹਨ। ਹਾਲਾਂਕਿ 40 ਦਿਨਾਂ ਦੀ ਹੱਡ ਚੀਰਵੀਂ ਠੰਡ ਵਾਲੇ 'ਚਿੱਲਾ-ਏ-ਕਲਾਂ' ਦੇ ਅੰਤ 'ਚ ਬਰਫ਼ਬਾਰੀ ਨੇ ਸੈਲਾਨੀਆਂ ਅਤੇ ਸੈਰ-ਸਪਾਟਾ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਖੁਸ਼ ਕਰ ਦਿੱਤਾ ਹੈ। ਬੱਚਿਆਂ ਸਮੇਤ ਸੈਂਕੜੇ ਲੋਕ ਗੁਲਮਰਗ ਅਤੇ ਸੋਨਮਰਗ ਰਿਜ਼ਾਰਟ ਵਿਚ ਬਰਫ਼ਬਾਰੀ ਦਾ ਆਨੰਦ ਮਾਣ ਰਹੇ ਹਨ।
ਇਹ ਵੀ ਪੜ੍ਹੋ- ਦਿੱਲੀ ਸ਼ਰਾਬ ਘਪਲਾ ਕੇਸ: ED ਵਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਮੁੜ ਸੰਮਨ ਜਾਰੀ
ਦੱਸ ਦੇਈਏ ਕਿ 'ਚਿੱਲਾ-ਏ-ਕਲਾਂ' ਦੌਰਾਨ ਘਾਟੀ 'ਚ ਤੇਜ਼ ਸੀਤ ਲਹਿਰ ਅਤੇ ਤਾਪਮਾਨ ਫ੍ਰੀਜ਼ਿੰਗ ਪੁਆਇੰਟ ਤੱਕ ਹੇਠਾਂ ਚਲਾ ਜਾਂਦਾ ਹੈ। ਜਿਸ ਕਾਰਨ ਜਲ ਭੰਡਾਰਾਂ ਦੇ ਨਾਲ-ਨਾਲ ਪਾਈਪਾਂ ਵਿਚ ਵੀ ਪਾਣੀ ਜੰਮ ਜਾਂਦਾ ਹੈ। 'ਚਿੱਲਾ-ਏ-ਕਲਾਂ' 30 ਜਨਵਰੀ ਨੂੰ ਖ਼ਤਮ ਹੋ ਗਿਆ ਹੈ। ਇਸ ਦੌਰਾਨ ਸਭ ਤੋਂ ਜ਼ਿਆਦਾ ਬਰਫ਼ਬਾਰੀ ਪਹਾੜੀ ਇਲਾਕਿਆਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿਚ ਵੀ ਵੇਖੀ ਜਾਂਦੀ ਸੀ ਪਰ ਇਸ ਵਾਰ 'ਚਿੱਲਾ-ਏ-ਕਲਾਂ' ਦੇ ਅਖ਼ੀਰ ਵਿਚ ਪਹਾੜਾਂ 'ਤੇ ਬਰਫ਼ਬਾਰੀ ਸ਼ੁਰੂ ਹੋਈ ਹੈ।
ਇਹ ਵੀ ਪੜ੍ਹੋ- ਸਾਬਕਾ ਕੇਂਦਰੀ ਮੰਤਰੀ ਦੀ ਨੂੰਹ ਦੀ ਸੜਕ ਹਾਦਸੇ 'ਚ ਮੌਤ, ਪੁੱਤਰ ਦੀ ਹਾਲਤ ਗੰਭੀਰ
ਗੁਲਮਰਗ, ਸੋਨਮਰਗ ਅਤੇ ਪਹਿਲਗਾਮ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿਚ ਜਿਨ੍ਹਾਂ ਇਲਾਕਿਆਂ 'ਚ ਸਭ ਤੋਂ ਜ਼ਿਆਦਾ ਬਰਫ਼ਬਾਰੀ ਰਿਕਾਰਡ ਕੀਤੀ ਗਈ ਹੈ, ਉਨ੍ਹਾਂ ਵਿਚ ਬਾਂਦੀਪੁਰ, ਕੁਪਵਾੜਾ, ਮੁਗ਼ਲ ਰੋਡ, ਅਮਰਨਾਥ ਗੁਫਾ ਅਤੇ ਕੰਟਰੋਲ ਰੇਖਾ ਨਾਲ ਲੱਗਦੇ ਦਰਜਨਾਂ ਇਲਾਕੇ ਸ਼ਾਮਲ ਹਨ। ਜਦਕਿ ਮੈਦਾਨੀ ਇਲਾਕਿਆਂ ਵਿਚ ਕੱਲ ਰਾਤ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ।
ਇਹ ਵੀ ਪੜ੍ਹੋ- ਪਿਆਕੜਾ ਨੂੰ ਵੱਡਾ ਝਟਕਾ, 1 ਫਰਵਰੀ ਤੋਂ ਮਹਿੰਗੀ ਹੋ ਜਾਵੇਗੀ ਸ਼ਰਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8