ਹਿਮਾਚਲ ਦੀਆਂ ਚੋਟੀਆਂ ’ਤੇ ਬਰਫ਼ਬਾਰੀ ਅਤੇ ਮੈਦਾਨਾਂ ’ਚ ਮੀਂਹ
Tuesday, Jun 02, 2026 - 12:17 AM (IST)
ਸ਼ਿਮਲਾ- ਹਿਮਾਚਲ ਵਿਚ ਮੌਸਮ ਨੇ ਇਕ ਵਾਰ ਫਿਰ ਕਰਵਟ ਬਦਲੀ ਹੈ। ਸੂਬੇ ਦੇ ਉੱਚੇ ਪਹਾੜੀ ਇਲਾਕਿਆਂ ਅਤੇ ਉੱਚੀਆਂ ਚੋਟੀਆਂ ’ਤੇ ਜਿੱਥੇ ਹਲਕੀ ਬਰਫ਼ਬਾਰੀ ਦਰਜ ਕੀਤੀ ਗਈ ਹੈ, ਉੱਥੇ ਹੀ ਮੱਧ ਤੇ ਮੈਦਾਨੀ ਇਲਾਕਿਆਂ ਵਿਚ ਤੇਜ਼ ਹਵਾਵਾਂ ਦੇ ਨਾਲ ਕਈ ਥਾਵਾਂ ’ਤੇ ਜ਼ੋਰਦਾਰ ਮੀਂਹ ਪਿਆ ਹੈ।
ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ ਪੱਛਮੀ ਗੜਬੜ ਦੀ ਸਰਗਰਮੀ ਕਾਰਨ ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 10 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਮੌਸਮ ਵਿਭਾਗ ਮੁਤਾਬਕ 2 ਜੂਨ ਨੂੰ ਸੂਬੇ ਦੇ ਕੁਝ ਚੋਣਵੇਂ ਸਥਾਨਾਂ ’ਤੇ ਹੀ ਹਲਕੇ ਮੀਂਹ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ।
