ਦੇਸ਼ ''ਚ ਹੁਣ ਤੱਕ 184 ਕਰੋੜ ਤੋਂ ਵਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਨਵੇਂ ਮਾਮਲਿਆਂ ''ਚ ਗਿਰਾਵਟ ਜਾਰੀ

04/02/2022 10:18:12 AM

ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 184.52 ਕਰੋੜ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਅੱਜ ਯਾਨੀ ਸ਼ਨੀਵਾਰ ਸਵੇਰੇ 7 ਵਜੇ ਤੱਕ ਦੇਸ਼ 'ਚ 184 ਕਰੋੜ 52 ਲੱਖ 44 ਹਜ਼ਾਰ 856 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ ਇਕ ਹਜ਼ਾਰ 260 ਨਵੇਂ ਮਰੀਜ਼ ਸਾਹਮਣੇ ਆਏ ਹਨ। 

PunjabKesari

ਇਨ੍ਹਾਂ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕਰਵਾ ਰਹੇ ਕੋਰੋਨਾ ਰੋਗੀਆਂ ਦੀ ਗਿਣਤੀ 13 ਹਜ਼ਾਰ 445 ਰਹਿ ਗਈ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.03 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.24 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ ਇਕ ਹਜ਼ਾਰ 404 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 24 ਲੱਖ 92 ਹਜ਼ਾਰ 326 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਵਾਲਿਆਂ ਦੀ ਦਰ 98.76 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 5 ਲੱਖ 28 ਹਜ਼ਾਰ 21 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 79 ਕਰੋੜ 2 ਲੱਖ 98 ਹਜ਼ਾਰ 979 ਕੋਰੋਨਾ ਟੈਸਟ ਕੀਤੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News