ਬੱਦਲ ਫਟਣ ਦੀ ਘਟਨਾ: ਇਕ ਮਹੀਨੇ ਬਾਅਦ ਮਿਲੀ ਕੁੜੀ ਦੀ ਲਾਸ਼, ਹੁਣ ਤੱਕ 21 ਲੋਕਾਂ ਦੀ ਮੌਤ
Friday, Aug 30, 2024 - 03:19 PM (IST)
ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ 'ਚ ਰਾਮਪੁਰ ਜ਼ਿਲ੍ਹੇ ਦੇ ਸਮੇਜ ਖੇਤਰ 'ਚ 31 ਜੁਲਾਈ ਨੂੰ ਬੱਦਲ ਫਟਣ ਨਾਲ ਆਏ ਹੜ੍ਹ ਦੇ ਲਗਭਗ ਇਕ ਮਹੀਨੇ ਬਾਅਦ ਸ਼ਿਮਲਾ ਜ਼ਿਲ੍ਹੇ ਤੋਂ ਸ਼ੁੱਕਰਵਾਰ ਨੂੰ ਇਕ ਕੁੜੀ ਦੀ ਲਾਸ਼ ਬਰਾਮਦ ਕੀਤੀ ਗਈ, ਜਿਸ ਨਾਲ ਇਸ ਤ੍ਰਾਸਦੀ 'ਚ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 21 ਹੋ ਗਈ ਹੈ। ਅਧਿਕਾਰੀਆਂ ਅਨੁਸਾਰ ਸੁੰਨੀ ਖੇਤਰ 'ਚ ਕੋਲ ਬੰਨ੍ਹ ਦੇ ਹੇਠਾਂ ਅੱਜ ਸਵੇਰੇ ਕੁੜੀ ਦੀ ਲਾਸ਼ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਕੁੜੀ ਦੀ ਲਾਸ਼ ਬੁਰੀ ਤਰ੍ਹਾਂ ਖ਼ਰਾਬ ਹਾਲਤ 'ਚ ਮਿਲੀ, ਜਿਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁੜੀ ਦੀ ਉਮਰ 14 ਜਾਂ 15 ਸਾਲ ਹੋਵੇਗੀ। ਸ਼ਿਮਲਾ ਦੇ ਡਿਪਟੀ ਕਮਿਸ਼ਨ ਅਨੁਪਮ ਕਸ਼ਯਪ ਨੇ ਦੱਸਿਆ ਕਿ ਸਮੇਜ ਤ੍ਰਾਸਦੀ 'ਚ ਲਾਪਤਾ ਹੋਏ 36 ਲੋਕਾਂ ਦੀ ਭਾਲ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਚ ਹੁਣ ਤੱਕ 21 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ,''ਪੁਲਸ ਦੀ ਅਗਵਾਈ 'ਚ ਤਲਾਸ਼ ਮੁਹਿੰਮ ਜਾਰੀ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8