ਇਸ ਸਾਲ ਹੁਣ ਤੱਕ ਸੁਰੱਖਿਆ ਫ਼ੋਰਸਾਂ ਨੇ 78 ਅੱਤਵਾਦੀ ਕੀਤੇ ਢੇਰ : IG ਵਿਜੇ ਕੁਮਾਰ
Saturday, Jul 17, 2021 - 10:46 AM (IST)
ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਸ਼੍ਰੀਨਗਰ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ 2 ਸਥਾਨਕ ਅੱਤਵਾਦੀਆਂ ਦੇ ਮਾਰੇ ਜਾਣ ਨਾਲ, ਪੁਲਸ ਇੰਸਪੈਕਟਰ ਜਨਰਲ (ਆਈ.ਜੀ.ਪੀ.) ਕਸ਼ਮੀਰ ਵਿਜੇ ਕੁਮਾਰ ਨੇ ਕਿਹਾ ਕਿ ਇਸ ਸਾਲ ਹੁਣ ਤੱਕ ਘਾਟੀ 'ਚ ਕੁੱਲ 78 ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆਹੈ। ਕੁਮਾਰ ਨੇ ਸ਼ੁੱਕਰਵਾਰ ਜਾਰੀ ਇਕ ਬਿਆਨ 'ਚ ਕਿਹਾ,''ਲਸ਼ਕਰ-ਏ-ਤੋਇਬਾ ਨਾਲ ਜੁੜੇ ਕੁੱਲ 2 ਸਥਾਨਕ ਅੱਤਵਾਦੀ ਮਾਰੇ ਗਏ। ਅੱਜ ਦੇ ਮੁਹਿੰਮ ਨਾਲ ਪੁਲਸ ਨੇ ਸੁਰੱਖਿਆ ਫ਼ੋਰਸਾਂ ਨਾਲ ਮਿਲ ਕੇ ਇਸ ਸਾਲ ਹੁਣ ਤੱਕ ਘਾਟੀ 'ਚ 78 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ।''
ਇਹ ਵੀ ਪੜ੍ਹੋ : ਸ਼੍ਰੀਨਗਰ ਮੁਕਾਬਲਾ : ਸੁਰੱਖਿਆ ਫ਼ੋਰਸਾਂ ਨੇ 2 ਅੱਤਵਾਦੀ ਕੀਤੇ ਢੇਰ, 2 ਜਵਾਨ ਜ਼ਖਮੀ
ਉਨ੍ਹਾਂ ਅੱਗੇ ਕਿਹਾ,''ਇਨ੍ਹਾਂ ਮੁਕਾਬਲਿਆਂ 'ਚ ਮਾਰੇ ਗਏ ਜ਼ਿਆਦਾਤਰ ਅੱਤਵਾਦੀ (78 'ਚੋਂ 39) ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਸਨ, ਉਸ ਤੋਂ ਬਾਅਦ ਹਿਜ਼ਬ-ਉਲ-ਮੁਜਾਹੀਦੀਨ (ਐੱਚ.ਐੱਮ.), ਅਲ-ਬਦਰ, ਜੈਸ਼-ਏ-ਮੁਹੰਮਦ (ਜੇ.ਐੱਮ.) ਅਤੇ ਅੰਸਾਰ ਗਜਵਤ-ਉਲ-ਹਿੰਦ ਦੇ ਸਨ।
ਇਹ ਵੀ ਪੜ੍ਹੋ : ਲਸ਼ਕਰ ਦੇ ਮਾਡਿਊਲ ਦਾ ਪਰਦਾਫ਼ਾਸ਼, ਹਥਿਆਰ ਅਤੇ ਵਿਸਫ਼ੋਟਕ ਸਮੱਗਰੀ ਸਮੇਤ ਤਿੰਨ ਅੱਤਵਾਦੀ ਕਾਬੂ