ਸੋਸ਼ਲ ਮੀਡੀਆ Artist ਦਾ ਕਤਲ, ਪਤੀ ਨੇ ਦਿੱਤੀ ਦਰਦਨਾਕ ਮੌਤ

Thursday, Sep 04, 2025 - 11:17 AM (IST)

ਸੋਸ਼ਲ ਮੀਡੀਆ Artist ਦਾ ਕਤਲ, ਪਤੀ ਨੇ ਦਿੱਤੀ ਦਰਦਨਾਕ ਮੌਤ

ਨਵੀਂ ਦਿੱਲੀ (ਏਜੰਸੀ)- ਦਿੱਲੀ ਦੇ ਨਜਫਗੜ੍ਹ ਥਾਣਾ ਖੇਤਰ ਵਿੱਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸੋਸ਼ਲ ਮੀਡੀਆ ਕਲਾਕਾਰ ਦਾ ਉਸਦੇ ਪਤੀ ਵੱਲੋਂ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਮੰਗਲਵਾਰ ਸਵੇਰੇ ਵਾਪਰੀ ਦੱਸ ਜਾ ਰਹੀ ਹੈ। ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ, ਦੋਸ਼ੀ ਪਤੀ ਅਮਨ (35) ਨੇ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਉਸਦੀ ਜਾਨ ਬਚਾਈ। ਜੋੜੇ ਦੇ ਦੋ ਪੁੱਤਰ ਹਨ। ਉਹ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਰਹਿਣ ਵਾਲੇ ਹਨ। 

ਇਹ ਵੀ ਪੜ੍ਹੋ: WWE ਰੈਸਲਰ “ਦਿ ਰੌਕ” ਨੇ ਘਟਾਇਆ 27 ਕਿੱਲੋ ਭਾਰ, ਬਾਡੀ ਟ੍ਰਾਂਸਫਾਰਮੇਸ਼ਨ ਵੇਖ ਹਰ ਕੋਈ ਰਹਿ ਗਿਆ ਹੈਰਾਨ

ਦਵਾਰਕਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲਸ ਅੰਕਿਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੰਗਲਵਾਰ ਸਵੇਰੇ ਲਗਭਗ 4.23 ਵਜੇ ਘਟਨਾ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਇੱਕ ਪੁਲਸ ਟੀਮ ਮੌਕੇ 'ਤੇ ਪਹੁੰਚੀ, ਜਿੱਥੇ ਔਰਤ ਮ੍ਰਿਤਕ ਪਾਈ ਗਈ। ਇਹ ਜੋੜਾ ਅਪ੍ਰੈਲ 2025 ਤੋਂ ਨਜਫਗੜ੍ਹ ਦੇ ਰੋਸ਼ਨਪੁਰਾ ਵਿੱਚ ਇੱਕ ਕਿਰਾਏ ਦੇ ਘਰ ਵਿੱਚ ਰਹਿ ਰਿਹਾ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਮਨ ਦੀ ਪਤਨੀ ਇੱਕ ਸੋਸ਼ਲ ਮੀਡੀਆ ਕਲਾਕਾਰ ਸੀ ਅਤੇ ਉਸਦੇ ਸੋਸ਼ਲ ਮੀਡੀਆ 'ਤੇ 6,000 ਫਾਲੋਅਰ ਸਨ। ਅਮਨ ਇੱਕ ਈ-ਰਿਕਸ਼ਾ ਚਾਲਕ ਵਜੋਂ ਕੰਮ ਕਰਦਾ ਸੀ। ਉਹ ਆਪਣੀ ਪਤਨੀ ਦੇ ਸੋਸ਼ਲ ਮੀਡੀਆ 'ਤੇ ਰੀਲ ਬਣਾਉਣ ਅਤੇ ਇੰਸਟਾਗ੍ਰਾਮ, ਵਟਸਐਪ 'ਤੇ ਸਰਗਰਮ ਹੋਣ ਦਾ ਵਿਰੋਧ ਕਰਦਾ ਸੀ, ਜਿਸ ਕਾਰਨ ਦੋਵਾਂ ਵਿਚਕਾਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੀ ਪਤਨੀ ਨੂੰ ਮਾਰਨ ਤੋਂ ਬਾਅਦ, ਦੋਸ਼ੀ ਅਮਨ ਨੇ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਉਸਨੂੰ ਸਮੇਂ ਸਿਰ ਫੜ ਲਿਆ ਅਤੇ ਆਰਟੀਆਰਐਮ ਹਸਪਤਾਲ ਵਿੱਚ ਉਸਦਾ ਇਲਾਜ ਕਰਵਾਇਆ, ਜਿੱਥੇ ਉਹ ਖ਼ਤਰੇ ਤੋਂ ਬਾਹਰ ਹੈ। ਪੁਲਸ ਨੇ ਨਜਫਗੜ੍ਹ ਥਾਣੇ ਵਿੱਚ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: TV ਦਾ ਮਸ਼ਹੂਰ ਅਦਾਕਾਰ ਹੋਇਆ ਗ੍ਰਿਫ਼ਤਾਰ, ਕੁੜੀ ਨੂੰ ਬਾਥਰੂਮ 'ਚ ਲਿਜਾ ਕੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News