ਮੋਟਰਸਾਈਕਲ ''ਚ ਸੰਟਟ ਕਰ ਰਿਹਾ ਸੀ ਸੋਸ਼ਲ ਮੀਡੀਆ ਇਨਫਲੂਐਂਸਰ, ਪੁਲਸ ਨੇ ਕੀਤਾ ਗ੍ਰਿਫਤਾਰ

Thursday, Sep 18, 2025 - 04:10 PM (IST)

ਮੋਟਰਸਾਈਕਲ ''ਚ ਸੰਟਟ ਕਰ ਰਿਹਾ ਸੀ ਸੋਸ਼ਲ ਮੀਡੀਆ ਇਨਫਲੂਐਂਸਰ, ਪੁਲਸ ਨੇ ਕੀਤਾ ਗ੍ਰਿਫਤਾਰ

ਮੁੰਬਈ (ਏਜੰਸੀ)- ਮੁੰਬਈ ਦੇ ਅੰਧੇਰੀ ਖੇਤਰ ਵਿੱਚ ਮੋਟਰਸਾਈਕਲ 'ਤੇ ਸਟੰਟ ਕਰਨ ਦੇ ਦੋਸ਼ ਵਿਚ ਪੁਲਸ ਨੇ ਵੀਰਵਾਰ ਨੂੰ ਇੱਕ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਗ੍ਰਿਫ਼ਤਾਰ ਕੀਤਾ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਵਰਸੋਵਾ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਇਨਫਲੂਐਂਸਰ, ਜਿਸਦੀ ਪਛਾਣ ਅੰਸ਼ ਵਿਕਾਸ ਚੋਪੜਾ ਵਜੋਂ ਹੋਈ ਹੈ, ਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ। ਚੋਪੜਾ ਨੇ ਇੰਸਟਾਗ੍ਰਾਮ 'ਤੇ ਕਈ ਰੀਲਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਮੋਟਰਸਾਈਕਲ 'ਤੇ ਸਟੰਟ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਪ੍ਰਸ਼ਾਸ਼ਨ ਦਾ ਸਖ਼ਤ ਕਦਮ ; ਕਈ ਸੂਬਿਆਂ 'ਚ ਇੰਟਰਨੈੱਟ ਸੇਵਾਵਾਂ 'ਤੇ ਲਾਇਆ Ban

ਪਿਛਲੇ ਹਫ਼ਤੇ, ਉਸਨੇ ਅੰਧੇਰੀ ਦੇ ਲੋਖੰਡਵਾਲਾ ਖੇਤਰ ਵਿੱਚ ਇੱਕ ਸੜਕ 'ਤੇ ਬਿਨਾਂ ਹੈਲਮੇਟ ਦੇ ਮੋਟਰਸਾਈਕਲ ਸਟੰਟ ਕਰਦਿਆਂ ਦੀ ਵੀਡੀਓ ਬਣਾਈ ਅਤੇ ਇਸਨੂੰ ਇੰਸਟਾਗ੍ਰਾਮ 'ਤੇ ਪੋਸਟ ਕਰ ਦਿੱਤਾ, ਜੋ ਬਾਅਦ ਵਿੱਚ ਵਾਇਰਲ ਹੋ ਗਈ। ਇਸ ਤੋਂ ਬਾਅਦ, ਸਥਾਨਕ ਨਿਵਾਸੀ ਸੰਜੇ ਵਾਘਮਾਰੇ ਨੇ ਵਰਸੋਵਾ ਪੁਲਸ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਵੀਡੀਓ ਦਿਖਾਈ। ਸ਼ਿਕਾਇਤ ਦੇ ਆਧਾਰ 'ਤੇ, ਪੁਲਸ ਨੇ ਭਾਰਤੀ ਨਿਆਂ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਚੋਪੜਾ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ। ਅਧਿਕਾਰੀ ਨੇ ਕਿਹਾ ਕਿ ਚੋਪੜਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਬਾਅਦ ਵਿੱਚ ਨੋਟਿਸ ਜਾਰੀ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਹੈਂ..! 2 ਵਾਰ ਮਰ ਕੇ ਜ਼ਿੰਦਾ ਹੋਈ ਔਰਤ, ਭਗਵਾਨ ਨਾਲ ਲੜ ਕੇ ਆਈ ਵਾਪਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News