ਸੋਸ਼ਲ ਮੀਡੀਆ 'ਤੇ ਵੀ ਵਿਰੋਧ ਦੀ ਆਵਾਜ਼ ਦਬਾ ਰਹੇ ਨੇ ਮੋਦੀ : ਯੂਥ ਕਾਂਗਰਸ

01/12/2019 2:45:04 PM

ਨਵੀਂ ਦਿੱਲੀ— ਕਾਂਗਰਸ ਦੀ ਯੂਥ ਇਕਾਈ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵੇਂ-ਨਵੇਂ ਹੱਥਕੰਡੇ ਅਪਣਾ ਕੇ ਸੋਸ਼ਲ ਮੀਡੀਆ 'ਚ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤੀ ਯੂਥ ਕਾਂਗਰਸ ਦੇ ਰਾਸ਼ਟਰੀ ਇੰਚਾਰਜ (ਸੋਸ਼ਲ ਮੀਡੀਆ) ਵੈਭਵ ਵਾਲੀਆ ਨੇ ਇਕ ਬਿਆਨ 'ਚ ਕਿਹਾ,''ਚੋਣਾਵੀ ਸਾਲ 'ਚ ਸਰਕਾਰ ਵੱਲੋਂ ਲਗਾਤਾਰ ਨਵੇਂ ਹੱਥਕੰਡੇ ਅਪਣਾ ਕੇ ਡਿਜ਼ੀਟਲ ਤੌਰ 'ਤੇ ਵੀ ਹਰ ਵਿਅਕਤੀ ਦੀ ਆਜ਼ਾਦੀ 'ਤੇ ਰੋਕ ਲਗਾਉਣ ਅਤੇ ਸਰਕਾਰ ਦੇ ਵਿਰੋਧ 'ਚ ਉੱਠ ਰਹੀ ਹਰੇਕ ਆਵਾਜ਼ ਨੂੰ ਸੋਸ਼ਲ ਮੀਡੀਆ 'ਤੇ ਵੀ ਦਬਾਉਣ ਦੀ ਕੋਸ਼ਿਸ਼  ਹੋ ਰਹੀ ਹੈ।''

ਉਨ੍ਹਾਂ ਨੇ ਦਾਅਵਾ ਕੀਤਾ,''ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸੋਸ਼ਲ ਮੀਡੀਆ ਕੰਪਨੀਆਂ ਵੀ ਸਰਕਾਰ ਦੇ ਦਬਾਅ 'ਚ ਆ ਕੇ ਲੋਕਾਂ ਨੂੰ ਖੁੱਲ੍ਹ ਕੇ ਆਪਣੀ ਰਾਏ ਰੱਖਣ ਤੋਂ ਰੋਕਣ ਦਾ ਹੀ ਕੰਮ ਕਰਦੀ ਦਿਖਾਈ ਦੇ ਰਹੀ ਹੈ।'' ਉਨ੍ਹਾਂ ਨੇ ਕਿਹਾ,''ਅੱਜ ਦੇਸ਼ 'ਚ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ ਕਿ ਉਹ ਅਜਿਹਾ ਕੁਝ ਵੀ ਸੋਸ਼ਲ ਮੀਡੀਆ 'ਤੇ ਨਾ ਪਾਉਣ, ਜੋ ਸਰਕਾਰ ਦੇ ਖਿਲਾਫ ਹੈ।'' ਸਰਕਾਰ ਚਾਹੁੰਦੀ ਹੈ ਕਿ ਉਸ ਦੇ ਖਿਲਾਫ ਲੋਕ ਆਵਾਜ਼ ਨਾ ਚੁੱਕਣ।'' ਵਾਲੀਆ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਹਾਲ ਦੇ ਦਿਨਾਂ 'ਚ ਕਈ ਅਜਿਹੇ ਨਿਯਮ ਅਤੇ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ, ਜਿਨ੍ਹਾਂ ਤੋਂ ਇਹ ਸ਼ੱਕ ਵਧ ਜਾਂਦਾ ਹੈ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਵਿਰੋਧੀਆਂ ਦੀ ਆਵਾਜ਼ 'ਤੇ ਪ੍ਰਸਾਰ ਨਹੀਂ ਚਾਹੁੰਦੀ ਹੈ।


DIsha

Content Editor

Related News