3 ਸਾਲ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਦੀ ਸ਼ਰਤ ''ਤੇ ਨੌਜਵਾਨ ਨੂੰ ਮਿਲੀ ਜ਼ਮਾਨਤ, ਜਾਣੋ ਕਿਉਂ
Friday, Sep 19, 2025 - 02:23 PM (IST)

ਨੈਸ਼ਨਲ ਡੈਸਕ : ਰਾਜਸਥਾਨ ਹਾਈ ਕੋਰਟ ਨੇ ਨੌਜਵਾਨ ਨੂੰ ਸੋਸ਼ਲ ਮੀਡੀਆ ਦੀ ਦੁਰਵਰਤੋਂ ਨਾਲ ਜੁੜੇ ਇੱਕ ਮਾਮਲੇ ਦੇ ਸਬੰਧ ਵਿਚ ਅਹਿਮ ਫੈਸਲਾ ਸੁਣਾਇਆ ਹੈ। ਕੋਰਟ ਨੇ ਸੋਸ਼ਲ ਮੀਡੀਆ 'ਤੇ ਅਸ਼ਲੀਲ ਟਿੱਪਣੀਆਂ ਕਰਨ ਦੇ ਦੋਸ਼ੀ ਨੌਜਵਾਨ ਨੂੰ ਇਸ ਸ਼ਰਤ 'ਤੇ ਜ਼ਮਾਨਤ ਦਿੱਤੀ ਹੈ ਕਿ ਉਹ ਤਿੰਨ ਸਾਲ ਤੱਕ ਸੋਸ਼ਲ ਮੀਡੀਆ ਤੋਂ ਦੂਰ ਰਹੇ। ਇਸ ਦੇ ਨਾਲ ਹੀ ਉਸ ਨੂੰ ਇਹ ਵੀ ਸਪੱਸ਼ਟ ਕਰਨਾ ਪਵੇਗਾ ਕਿ ਉਸਨੇ ਪੀੜਤ ਦੀਆਂ ਫੋਟੋਆਂ ਅਤੇ ਵੀਡੀਓਜ਼ ਨੂੰ ਡਿਲੀਟ ਕਰ ਦਿੱਤਾ ਹੈ ਜਾਂ ਨਹੀਂ।
ਇਹ ਵੀ ਪੜ੍ਹੋ : Ahmedabad Plane Crash: ਜਹਾਜ਼ ਹਾਦਸੇ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖੁਲਾਸਾ
ਇਸ ਸਬੰਧ ਵਿਚ ਜਸਟਿਸ ਅਸ਼ੋਕ ਜੈਨ ਨੇ ਆਪਣੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਜ਼ਮਾਨਤ ਮਿਲਣ ਤੋਂ ਬਾਅਦ ਨੌਜਵਾਨ ਨੂੰ ਤਿੰਨ ਸਾਲਾਂ ਤੱਕ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ, ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ ਜਾਂ ਹੋਰਾਂ ਨੂੰ ਲਾਗਇਨ ਕਰਨ ਦੀ ਇਜਾਜ਼ਤ ਨਹੀਂ ਹੈ। ਨਾਲ ਹੀ ਉਸਨੂੰ ਪੀੜਤ ਅਤੇ ਉਸਦੇ ਪਰਿਵਾਰ ਨਾਲ ਕਿਸੇ ਵੀ ਤਰ੍ਹਾਂ ਦਾ ਸੰਪਰਕ ਨਹੀਂ ਕਰਨਾ ਪਵੇਗਾ। ਵਕੀਲ ਗਿਰੀਸ਼ ਖੰਡੇਲਵਾਲ ਨੇ ਕਿਹਾ ਕਿ ਜਸਟਿਸ ਅਸ਼ੋਕ ਜੈਨ ਨੇ ਸਪੱਸ਼ਟ ਕੀਤਾ ਕਿ ਨੌਜਵਾਨ ਨੂੰ ਇੱਕ ਹਲਫ਼ਨਾਮਾ ਦੇਣਾ ਪਵੇਗਾ ਕਿ ਉਸ ਕੋਲ ਹੁਣ ਔਰਤ ਨਾਲ ਸਬੰਧਤ ਕੋਈ ਫੋਟੋ ਜਾਂ ਵੀਡੀਓ ਨਹੀਂ ਹੈ।
ਇਹ ਵੀ ਪੜ੍ਹੋ : 6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਹੋ ਗਿਆ ਛੁੱਟੀਆਂ ਦਾ ਐਲਾਨ
ਸੂਤਰਾਂ ਮੁਤਾਬਕ ਇੱਕ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਆਪਣਾ ਜਾਅਲੀ ਖਾਤਾ ਬਣਾਇਆ। ਉਸ 'ਤੇ ਉਸ ਨੇ ਇਕ ਵਿਆਹੁਤਾ ਔਰਤ ਦੀਆਂ ਫੋਟੋਆਂ ਅਤੇ ਵੀਡੀਓਜ਼ ਨੂੰ ਐਡਿਟ ਕਰਕੇ ਇੰਸਟਾਗ੍ਰਾਮ 'ਤੇ ਸ਼ੇਅਰ ਕਰ ਦਿੱਤਾ। ਇਸ ਤੋਂ ਬਾਅਦ ਉਹਨਾਂ ਪੋਸਟਾਂ 'ਤੇ ਕਈ ਤਰ੍ਹਾਂ ਦੀਆਂ ਅਸ਼ਲੀਲ ਟਿੱਪਣੀਆਂ ਕੀਤੀਆਂ ਸਨ। ਇਸ ਸਬੰਧ ਵਿਚ 21 ਫਰਵਰੀ ਨੂੰ ਕਰੌਲੀ ਦੇ ਹਿੰਡੌਨ ਵਿੱਚ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਨੌਜਵਾਨ ਨੂੰ ਇਸ ਸ਼ਰਤ 'ਤੇ ਜ਼ਮਾਨਤ ਦੇ ਦਿੱਤੀ ਕਿ ਉਹ ਤਿੰਨ ਸਾਲ ਤੱਕ ਸੋਸ਼ਲ ਮੀਡੀਆ ਤੋਂ ਦੂਰ ਰਹੇ।
ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।