ਸਾਫਟਵੇਅਰ ਇੰਜੀਨੀਅਰ ਨੇ ਚੁੱਕਿਆ ਖ਼ੌਫ਼ਨਾਕ ਕਦਮ, ਆਪਣੇ ਫਲੈਟ ''ਚ ਹੀ...
Monday, Apr 07, 2025 - 04:55 PM (IST)

ਨੈਸ਼ਨਲ ਡੈਸਕ- ਕਰਨਾਟਕ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬੈਂਗਲੁਰੂ ਦੇ ਚਿਕਾਬਨਵਾਰਾ ਇਲਾਰੇ 'ਚ ਸੋਮਵਾਰ ਨੂੰ ਇਕ ਸਾਫ਼ਟਵੇਅਰ ਇੰਜੀਨੀਅਰ ਨੇ ਆਪਣੇ ਫਲੈਟ 'ਚ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।
ਪੁਲਸ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੀ ਪਛਾਣ ਪ੍ਰਸ਼ਾਂਤ ਨਾਇਰ ਵਜੋਂ ਹੋਈ ਹੈ, ਜੋ ਕਿ ਲੇਨੋਵੋ ਕੰਪਨੀ 'ਚ ਕੰਮ ਕਰਦਾ ਸੀ। ਪੁਲਸ ਮੁਤਾਬਕ ਪ੍ਰਸ਼ਾਂਤ ਦੀ ਪਤਨੀ ਵੀ ਸਾਫ਼ਟਵੇਅਰ ਇੰਜੀਨੀਅਰ ਹੈ ਤੇ 12 ਸਾਲ ਪਹਿਲਾਂ ਉਨ੍ਹਾਂ ਦਾ ਵਿਆਹ ਹੋਇਆ ਸੀ, ਜਿਸ ਤੋਂ ਉਨ੍ਹਾਂ ਦੀ ਇਕ 8 ਸਾਲ ਦੀ ਧੀ ਵੀ ਹੈ।
ਇਹ ਵੀ ਪੜ੍ਹੋ- ਪੁੱਤ ਦੀ 'ਕਰਤੂਤ' ਦੀ ਮਾਂ ਨੂੰ ਮਿਲੀ ਸਜ਼ਾ ! ਪਿੰਡ ਵਾਲਿਆਂ ਨੇ ਖੰਭੇ ਨਾਲ ਬੰਨ੍ਹ ਕੇ...
ਪੁਲਸ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਪ੍ਰਸ਼ਾਂਤ ਦੇ ਪਿਤਾ ਅਨੁਸਾਰ ਪ੍ਰਸ਼ਾਂਤ ਤੇ ਉਸ ਦੀ ਪਤਨੀ ਪੂਜਾ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਚੱਲ ਰਹੀ ਸੀ ਤੇ ਉਹ ਕੁਝ ਸਮੇਂ ਤੋਂ ਇਕ-ਦੂਜੇ ਤੋਂ ਵੱਖ ਰਹਿ ਰਹੇ ਸਨ, ਜਿਸ ਕਾਰਨ ਪ੍ਰਸ਼ਾਂਤ ਵੀ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਇਸੇ ਕਾਰਨ ਉਸ ਨੇ ਅੱਕ ਕੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ ਹੈ।
ਇਹ ਵੀ ਪੜ੍ਹੋ- ਛੋਟੇ ਦੀਆਂ ਅੱਖਾਂ ਮੂਹਰੇ ਹੋਇਆ ਵੱਡੇ ਭਰਾ ਦਾ ਕਤਲ, ਮੂੰਹ ਬੰਦ ਕਰਨ ਲਈ ਕਾਤਲਾਂ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e