ਸੋਲਨ ਇਮਾਰਤ ਹਾਦਸੇ ਤੇ CM ਜੈਰਾਮ ਨੇ ਜਤਾਇਆ ਦੁੱਖ, ਜਾਂਚ ਦੇ ਦਿੱਤੇ ਆਦੇਸ਼

07/15/2019 8:25:38 AM

ਸੋਲਨ—ਹਿਮਾਚਲ ਪ੍ਰਦੇਸ਼ 'ਚ ਸੋਲਨ ਨੇੜੇ ਕੁਮਾਰਹੱਟੀ-ਨਾਹਨ ਦੇ ਕੰਢੇ ਬਣੇ ਸੇਹਜ ਢਾਬਾ ਅਤੇ ਗੈਸਟ ਹਾਊਸ ਦੀ ਇਮਾਰਤ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ, ਜਿਸ 'ਚ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਲਬੇ ਹੇਠਾਂ ਦੱਬੇ 28 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਹਾਦਸੇ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਹੈ ਕਿ ਪੰਚਕੂਲਾ ਤੋਂ ਐੱਨ. ਡੀ. ਆਰ. ਐੱਫ. ਦੀ ਟੀਮ ਸਮੇਤ ਡਾਕਟਰ ਵੀ ਹਾਦਸੇ ਵਾਲੇ ਸਥਾਨ 'ਤੇ ਪਹੁੰਚ ਗਏ ਅਤੇ ਬਚਾਅ-ਰਾਹਤ ਕਾਰਜ ਹੁਣ ਤੱਕ ਜਾਰੀ ਹੈ। ਹਾਦਸੇ ਦੀ ਜਾਂਚ ਕੀਤੀ ਜਾਵੇਗੀ। 

 

ਦੱਸ ਦੇਈਏ ਕਿ ਹਿਮਾਚਲ 'ਚ ਪਿਛਲੇ ਦਿਨਾਂ ਤੋਂ ਹੋ ਰਹੀ ਮੂਸਲਾਧਾਰ ਬਾਰਿਸ਼ ਕਾਰਨ ਇਹ ਹਾਦਸਾ ਵਾਪਰਿਆ ਹੈ।

Iqbalkaur

This news is Content Editor Iqbalkaur