ਝਾਰਖੰਡ ’ਚ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Wednesday, Mar 18, 2026 - 10:24 PM (IST)

ਝਾਰਖੰਡ ’ਚ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਚਤਰਾ, (ਭਾਸ਼ਾ)- ਝਾਰਖੰਡ ਦੇ ਚਤਰਾ ਜ਼ਿਲੇ ’ਚ ਸਸ਼ਤਰ ਸੀਮਾ ਬਲ (ਐੱਸ. ਐੱਸ. ਬੀ.) ਦੇ ਇਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਕਥਿਤ ਤੌਰ ’ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਬੁੱਧਵਾਰ ਇਹ ਜਾਣਕਾਰੀ ਦਿੱਤੀ। ਘਟਨਾ ਸਿਮਰੀਆ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਸ਼ੀਲਾ ਚੌਕੀ ’ਤੇ ਵਾਪਰੀ। ਮ੍ਰਿਤਕ ਦੀ ਪਛਾਣ ਪ੍ਰਹਿਲਾਦ ਕੁਮਾਰ ਸਿੰਘ ਵਜੋਂ ਹੋਈ ਹੈ, ਜੋ ਦੇਵਘਰ ਜ਼ਿਲੇ ਦੇ ਮਹਾਤੋਡੀਹ ਪਿੰਡ ਦਾ ਰਹਿਣ ਵਾਲਾ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਚਤਰਾ ਸਦਰ ਹਸਪਤਾਲ ਭੇਜ ਦਿੱਤਾ ਗਿਆ ਹੈ। ਖੁਦਕੁਸ਼ੀ ਦਾ ਕਾਰਨ ਪਤਾ ਨਹੀਂ ਲੱਗ ਸਕਿਆ।


author

Rakesh

Content Editor

Related News