ਜਵਾਨਾਂ ਨੂੰ ਲਿਜਾ ਰਿਹਾ ਵਾਹਨ ਖੱਡ ''ਚ ਡਿੱਗਿਆ, ਇਕ ਫ਼ੌਜੀ ਸ਼ਹੀਦ, 5 ਜ਼ਖ਼ਮੀ

Friday, Sep 20, 2024 - 04:40 PM (IST)

ਜਵਾਨਾਂ ਨੂੰ ਲਿਜਾ ਰਿਹਾ ਵਾਹਨ ਖੱਡ ''ਚ ਡਿੱਗਿਆ, ਇਕ ਫ਼ੌਜੀ ਸ਼ਹੀਦ, 5 ਜ਼ਖ਼ਮੀ

ਜੰਮੂ (ਏਜੰਸੀ)- ਜੰਮੂ ਕਸ਼ਮੀਰ ਦੇ ਕਠੁਆ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਇਕ ਸੜਕ ਹਾਦਸੇ 'ਚ ਇਕ ਫ਼ੌਜੀ ਸ਼ਹੀਦ ਹੋ ਗਿਆ ਅਤੇ 5 ਹੋਰ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਕਿਹਾ,''ਫ਼ੌਜ ਕਰਮੀਆਂ ਨੂੰ ਲਿਜਾ ਰਿਹਾ ਵਾਹਨ ਸੜਕ ਤੋਂ ਫਿਸਲ ਗਿਆ ਅਤੇ ਸੁਕਰਾਲਾ ਮਾਤਾ ਆਸ਼ਰਮ ਰੋਡ 'ਤੇ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ ਇਕ ਫ਼ੌਜੀ ਸ਼ਹੀਦ ਹੋ ਗਿਆ, ਜਦੋਂ ਕਿ 5 ਹੋਰ ਜ਼ਖ਼ਮੀ ਹੋ ਗਏ।'' ਜ਼ਖ਼ਮੀ ਜਵਾਨਾਂ ਨੂੰ ਬਿਲਾਵਰ ਉੱਪ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਗੁਆਂਢੀ ਪੰਜਾਬ ਦੇ ਪਠਾਨਕੋਟ ਸ਼ਹਿਰ 'ਚ ਫ਼ੌਜ ਦੇ ਹਸਪਤਾਲ 'ਚ ਰੈਫ਼ਰ ਕਰ ਦਿੱਤਾ।

ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਪਠਾਨਕੋਟ ਲਿਜਾਇਆ ਗਿਆ। ਇਸ ਹਾਦਸੇ 'ਚ ਸ਼ਹੀਦ ਹੋਏ ਫ਼ੌਜੀ ਦੀ ਪਛਾਣ ਸਿਪਾਹੀ ਰਾਮ ਕਿਸ਼ੋਰ ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਫ਼ੌਜੀਆਂ ਦੀ ਪਛਾਣ ਸਿਪਾਹੀ ਭੂਪਿੰਦਰ ਸਿੰਘ, ਮਹਿਪਾਲ ਸਿੰਘ, ਅਨਿਲ ਸਿੰਘ, ਸੁੰਦਰ ਪਾਂਡਯਾ ਅਤੇ ਲੋਕਿੰਦਰ ਸਿੰਘ ਵਜੋਂ ਹੋਈ ਹੈ। ਅਧਿਕਾਰੀਆਂ ਨੇ ਕਿਹਾ ਕਿ ਪੁਲਸ ਨੇ ਘਟਨਾ ਦਾ ਨੋਟਿਸ ਲਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News