J&K : ਅੱਤਵਾਦੀਆਂ ਦੀ ਗੋਲੀਬਾਰੀ ''ਚ ਫੌਜ ਦਾ ਜਵਾਨ ਸ਼ਹੀਦ

10/22/2019 9:15:08 PM

ਸ਼੍ਰੀਨਗਰ — ਜੰਮੂ ਕਸ਼ਮੀਰ ਦੇ ਨੌਸ਼ਹਿਰਾ 'ਚ ਮੰਗਲਵਾਰ ਨੂੰ ਲਾਈਨ ਆਫ ਕੰਟਰੋਲ ਦੇ ਨੇੜੇ ਅੱਤਵਾਦੀਆਂ ਨਾਲ ਗੋਲੀਬਾਰੀ 'ਚ ਇਕ ਜੂਨੀਅਰ ਕਮੀਸ਼ੰਡ ਅਫਸਰ ਸ਼ਹੀਦ ਹੋ ਗਿਆ। ਨਿਊਜ਼ ਏਜੰਸੀ ਮੁਤਾਬਕ ਸੁਰੱਖਿਆ ਬਲਾਂ ਨੇ ਨੇੜਲੇ ਇਲਾਕਿਆਂ ਨੂੰ ਘੇਰ ਲਿਆ ਹੈ ਅਤੇ ਫਿਲਹਾਲ ਮੁਕਾਬਲਾ ਜਾਰੀ ਹੈ। ਇਸ 'ਤੋਂ ਪਹਿਲਾਂ ਮੰਗਲਵਾਰ ਨੂੰ ਹੀ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਾ ਮੁਕਾਬਲਾ ਹੋਇਆ ਸੀ। ਇਸ ਇਲਾਕੇ 'ਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੱਤਵਾਦੀਆਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਅਤੇ ਸਰਚ ਆਪਰੇਸ਼ਨ ਚਲਾਇਆ। ਪਾਕਿ ਅਧਿਕਾਰਤ ਕਸ਼ਮੀਰ 'ਚ ਐਤਵਾਰ ਨੂੰ ਅੱਤਵਾਦੀਆਂ ਦੇ ਕੈਂਪ ਅਤੇ ਪਾਕਿਸਤਾਨੀ ਫੌਜ ਦੀ ਆਰਟਿਲਰੀ ਤਬਾਹ ਕਰਨ ਤੋਂ ਬਾਅਦ ਭਾਰਤੀ ਫੌਜ ਦੀ ਅੱਤਵਾਦੀਆਂ ਨਾਲ ਪਹਿਲੀ ਵਾਰ ਮੁਕਾਬਲਾ ਹੋ ਰਿਹਾ ਹੈ। ਇਹ ਹਮਲਾ ਪਾਕਿਸਤਾਨ ਫੌਜ ਵੱਲੋਂ ਤੰਗਧਾਰ ਸੈਕਟਰ 'ਚ ਘੁਸਪੈਠ ਦੀ ਸਹਾਇਤਾ ਲਈ ਕੀਤੇ ਜਾ ਰਹੇ ਜੰਗਬੰਦੀ ਦੀ ਉਲੰਘਣਾ ਦੇ ਵਿਰੋਧ 'ਚ ਕੀਤਾ ਗਿਆ ਸੀ।


Inder Prajapati

Content Editor

Related News