ਫ਼ੌਜੀ ਨੇ ਹੋਟਲ ''ਚ ਕੀਤਾ ਔਰਤ ਨਾਲ ਜਬਰ-ਜ਼ਨਾਹ, ਪ੍ਰਾਈਵੇਟ ਪਾਰਟ ''ਚ ਪਾਇਆ ਕੱਚ ਦਾ ਗਿਲਾਸ

Sunday, Sep 15, 2024 - 11:18 PM (IST)

ਨੈਸ਼ਨਲ ਡੈਸਕ : ਇੰਦੌਰ 'ਚ ਸ਼ਨੀਵਾਰ ਨੂੰ ਇਕ 35 ਸਾਲਾ ਔਰਤ ਨਾਲ ਜਬਰ-ਜ਼ਨਾਹ ਕਰਨ ਅਤੇ ਉਸ ਦੇ ਗੁਪਤ ਅੰਗਾਂ ਨੂੰ ਜ਼ਖਮੀ ਕਰਨ ਦੇ ਦੋਸ਼ 'ਚ ਫ਼ੌਜ ਦੇ ਇਕ ਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਮਹਿਲਾ ਥਾਣਾ ਇੰਚਾਰਜ ਕੌਸ਼ਲਿਆ ਚੌਹਾਨ ਨੇ ਦੱਸਿਆ ਕਿ ਔਰਤ ਦਾ ਦੋਸ਼ ਹੈ ਕਿ ਫੌਜ 'ਚ ਨਾਇਕ ਦੇ ਅਹੁਦੇ 'ਤੇ ਤਾਇਨਾਤ 30 ਸਾਲਾ ਵਿਅਕਤੀ ਨੇ ਸ਼ੁੱਕਰਵਾਰ ਰਾਤ ਨੂੰ ਸ਼ਹਿਰ ਦੇ ਇਕ ਹੋਟਲ 'ਚ ਉਸ ਨਾਲ ਜਬਰ-ਜ਼ਨਾਹ ਕੀਤਾ। ਦੋਸ਼ੀ ਨੇ ਨਾ ਸਿਰਫ ਔਰਤ ਨਾਲ ਜਬਰ-ਜ਼ਨਾਹ ਕੀਤਾ, ਸਗੋਂ ਉਸ ਦੇ ਪ੍ਰਾਈਵੇਟ ਪਾਰਟ 'ਚ ਕੱਚ ਦਾ ਗਿਲਾਸ ਵੀ ਪਾ ਦਿੱਤਾ। ਉਨ੍ਹਾਂ ਦੱਸਿਆ ਕਿ ਜਦੋਂ ਔਰਤ ਥਾਣੇ ਆਈ ਤਾਂ ਉਹ ਦਰਦ ਦੀ ਸ਼ਿਕਾਇਤ ਕਰਦੇ ਹੋਏ ਰੋ ਰਹੀ ਸੀ। ਫਿਲਹਾਲ ਉਸ ਦੀ ਹਾਲਤ ਠੀਕ ਹੈ।

ਇਹ ਵੀ ਪੜ੍ਹੋ : ਨਿਪਾਹ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ, ਸੰਪਰਕ 'ਚ ਆਏ 5 ਲੋਕ ਵੀ ਪਏ ਬੀਮਾਰ

ਚੌਹਾਨ ਨੇ ਦੱਸਿਆ ਕਿ ਮੁਲਜ਼ਮ ਨੂੰ ਇੱਥੇ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਅਸਾਮ 'ਚ ਫੌਜ 'ਚ ਨਾਇਕ ਦੇ ਅਹੁਦੇ 'ਤੇ ਤਾਇਨਾਤ ਹੈ। ਮਹਿਲਾ ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਅਤੇ ਪੀੜਤਾ ਕਰੀਬ ਡੇਢ ਸਾਲ ਤੋਂ ਇੱਕ ਦੂਜੇ ਨੂੰ ਜਾਣਦੇ ਸਨ। ਉਨ੍ਹਾਂ ਕਿਹਾ ਕਿ ਐੱਫਆਈਆਰ ਦਰਜ ਕਰ ਲਈ ਗਈ ਹੈ ਅਤੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News