ਇਕ ਵਾਰ ਫ਼ਿਰ ਹੋ ਗਿਆ ਐਨਕਾਊਂਟਰ, ਜਵਾਨਾਂ ਨੇ ਘੇਰ ਲਏ ਅੱਤਵਾਦੀ
Thursday, May 22, 2025 - 10:16 AM (IST)

ਨੈਸ਼ਨਲ ਡੈਸਕ- ਅੱਤਵਾਦ ਖ਼ਿਲਾਫ਼ ਭਾਰਤੀ ਫ਼ੌਜ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸ ਦੌਰਾਨ ਬੀਤੇ ਦਿਨੀਂ ਸੁਰੱਖਿਆ ਬਲਾਂ ਨੇ ਜਿੱਥੇ ਕਈ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ, ਉੱਥੇ ਹੀ ਅੱਜ ਇਕ ਵਾਰ ਫ਼ਿਰ ਤੋਂ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਲਾਕੇ 'ਚ ਜੈਸ਼ ਦੇ 3-4 ਅੱਤਵਾਦੀ ਲੁਕੇ ਹੋਏ ਹਨ, ਜਿਨ੍ਹਾਂ ਦੀ ਤਲਾਸ਼ ਦੌਰਾਨ ਜਵਾਨ ਉੱਥੇ ਪਹੁੰਚ ਗਏ ਹਨ ਤੇ ਇਲਾਕੇ ਨੂੰ ਘੇਰ ਲਿਆ ਹੈ।
ਇਹ ਵੀ ਪੜ੍ਹੋ- ਗਰਮੀ ਤੋਂ ਰਾਹਤ ਦਿਵਾਉਣ ਦੀ ਬਜਾਏ ਹਨੇਰੀ-ਤੂਫ਼ਾਨ ਨੇ ਢਾਹਿਆ ਕਹਿਰ, ਨਿਗਲ਼ ਲਈ 3 ਲੋਕਾਂ ਦੀ ਜਾਨ
ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ 'ਚ ਕੁਝ ਅੱਤਵਾਦੀ ਲੁਕੇ ਹੋਏ ਹਨ। ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਨੇ ਸੁਰੱਖਿਆ ਬਲਾਂ ਨੂੰ ਨਾਲ ਲਿਜਾ ਕੇ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਦੀ ਤਲਾਸ਼ੀ ਸ਼ੁਰੂ ਕੀਤੀ ਤੇ ਇਸ ਮਗਰੋਂ ਇਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪਲਾਂ 'ਚ ਉੱਜੜ ਗਿਆ ਪੂਰਾ ਪਰਿਵਾਰ ! ਵਿਆਹ 'ਤੇ ਜਾਂਦੇ ਸਮੇਂ ਪਿਓ-ਧੀ ਦੀ ਹੋ ਗਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e