ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਹੋਏ ਕੋਰੋਨਾ ਪਾਜ਼ੇਟਿਵ

07/25/2022 1:09:33 PM

ਨਵੀਂ ਦਿੱਲੀ– ਭਾਰਤ ਦੇ ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਉਨ੍ਹਾਂ ’ਚ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਹਨ। ਸਾਲਿਸੀਟਰ ਜਨਰਲ ਦੇ ਦਫ਼ਤਰ ਵਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਐਤਵਾਰ ਨੂੰ ਕੋਵਿਡ-19 ਦੀ ਪੁਸ਼ਟੀ ਹੋਈ ਸੀ ਅਤੇ ਉਹ ਇਕਾਂਤਵਾਸ ’ਚ ਹਨ।

ਮਹਿਤਾ ਨੇ ਇਕ ਬਿਆਨ ’ਚ ਕਿਹਾ ਕਿ ਮੈਨੂੰ ਸ਼ਨੀਵਾਰ ਨੂੰ ਹਲਕੇ ਲੱਛਣ ਸਨ, ਇਸ ਲਈ ਮੈਂ ਸ਼ਨੀਵਾਰ ਤੋਂ ਹੀ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਹੁੰ ਚੁੱਕ ਸਮਾਰੋਹ ਦਾ ਜ਼ਿਕਰ ਕਰਦਿਆਂ  ਕਿਹਾ ਕਿ ਮੈਨੂੰ ਦੁੱਖ ਹੈ ਕਿ ਮੈਂ ਨਿੱਜੀ ਤੌਰ ’ਤੇ ਇਤਿਹਾਸਕ ਸਹੁੰ ਚੁੱਕ ਦਾ ਗਵਾਹ ਨਹੀਂ ਬਣ ਸਕਿਆ। ਸਾਲਿਸੀਟਰ ਜਨਰਲ ਸੋਮਵਾਰ ਨੂੰ ਸੁਪਰੀਮ ਕੋਰਟ ’ਚ 2-3 ਛੋਟੇ-ਮੋਟੇ ਮਾਮਲਿਆਂ ’ਚ ਡਿਜ਼ੀਟਲ ਜ਼ਰੀਏ ਪੇਸ਼ ਹੋਣਗੇ ਅਤੇ ਉਸ ਤੋਂ ਬਾਅਦ ਕੁਝ ਦਿਨਾਂ ਦੀ ਛੁੱਟੀ ਲੈਣਗੇ। 


Tanu

Content Editor

Related News