ਦਿੱਲੀ ''ਚ ਗਰਮੀ ਤੋਂ ਮਿਲੀ ਕੁਝ ਰਾਹਤ, ਹਲਕੀ ਬਾਰਿਸ਼ ਦੀ ਸੰਭਾਵਨਾ

Thursday, Aug 08, 2024 - 10:11 AM (IST)

ਨਵੀਂ ਦਿੱਲੀ (ਭਾਸ਼ਾ) - ਦਿੱਲੀ 'ਚ ਇਕ ਦਿਨ ਪਹਿਲਾਂ ਹੋਈ ਬਾਰਿਸ਼ ਕਾਰਨ ਵੀਰਵਾਰ ਸਵੇਰੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਇਸ ਦੌਰਾਨ ਘੱਟੋ-ਘੱਟ ਤਾਪਮਾਨ 25.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.5 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਅੱਜ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸਵੇਰੇ 8.30 ਵਜੇ ਨਮੀ 95 ਫ਼ੀਸਦੀ ਦਰਜ ਕੀਤੀ ਗਈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਸਰਕਾਰ ਨੇ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ, ਕੱਲ ਤੱਕ ਲਾਗੂ ਰਹਿਣਗੀਆਂ ਪਾਬੰਦੀਆਂ

ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ 21 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਸਵੇਰੇ 8 ਵਜੇ 52 ਦਰਜ ਕੀਤਾ ਗਿਆ, ਜੋ ਕਿ 'ਤਸੱਲੀਬਖਸ਼' ਸ਼੍ਰੇਣੀ ਵਿੱਚ ਆਉਂਦਾ ਹੈ। ਜ਼ੀਰੋ ਤੋਂ 50 ਦੇ ਵਿਚਕਾਰ AQI 'ਚੰਗਾ' ਹੈ, 51 ਤੋਂ 100 ਵਿਚਾਲੇ 'ਤਸੱਲੀਬਖਸ਼', 101 ਤੋਂ 200 ਵਿਚਾਲੇ 'ਦਰਮਿਆਨੀ', 201 ਤੋਂ 300 ਵਿਚਾਲੇ 'ਮਾੜਾ', 301 ਤੋਂ 400 ਵਿਚਾਲੇ 'ਬਹੁਤ ਮਾੜਾ' ਅਤੇ 401 ਤੋਂ 500 ਵਿਚਾਲੇ 'ਗੰਭੀਰ' ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News