ਲਾਕਡਾਊਨ : ਦਿੱਲੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਦਿੱਤੀ ਰਾਹਤ

04/28/2020 11:33:13 AM

ਨਵੀਂ ਦਿੱਲੀ (ਵਾਰਤਾ)— ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੰਗਲਵਾਰ ਭਾਵ ਅੱਜ ਲਾਕਡਾਊਨ 'ਚ ਕੁਝ ਛੋਟ ਦਿੱਤੀ ਗਈ ਹੈ। ਦਿੱਲੀ ਸਰਕਾਰ ਨੇ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੁਝ ਸੇਵਾਵਾਂ ਨੂੰ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ। ਜਿਨ੍ਹਾਂ ਸੇਵਾਵਾਂ ਨੂੰ ਲਾਕਡਾਊਨ ਦੌਰਾਨ ਕੰਮ ਕਰਨ ਦੀ ਛੋਟ ਦਿੱਤੀ ਹੈ, ਉਨ੍ਹਾਂ 'ਚ ਪਸ਼ੂ (ਵੈਟਰਨਰੀ) ਡਾਕਟਰ, ਇਲੈਕਟ੍ਰੀਸ਼ੀਅਨ, ਪਲੰਬਰ ਆਦਿ ਹਨ। ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀ. ਡੀ. ਐੱਮ. ਏ.) ਵਲੋਂ ਜਾਰੀ ਆਦੇਸ਼ 'ਚ ਸਿਹਤ ਵਰਕਰਜ਼, ਲੈਬ ਟੈਕਨੀਸ਼ੀਅਨ ਅਤੇ ਵਿਗਿਆਨੀਆਂ ਨੂੰ ਅੰਤਰ-ਰਾਜ ਦੀ ਵੀ ਆਗਿਆ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਵੈਟਰਨਰੀ ਹਸਪਤਾਲ, ਡਿਸਪੈਂਸਰੀ, ਕਲੀਨਿਕ, ਲੈਬ ਅਤੇ ਵੈਕਸੀਨ-ਮੈਡੀਸੀਨ ਦੀ ਵਿਕਰੀ ਅਤੇ ਸਪਲਾਈ ਦੀ ਵੀ ਆਗਿਆ ਦਿੱਤੀ ਗਈ ਹੈ। ਸਾਰੇ ਮੈਡੀਕਲ ਸਟਾਫ, ਵਿਗਿਆਨੀ, ਨਰਸ, ਪੈਰਾ-ਮੈਡੀਕਲ ਸਟਾਫ, ਲੈਬ ਟੈਕਨੀਸ਼ੀਅਨ ਤੋਂ ਇਲਾਵਾ ਹਸਪਤਾਲ ਸਟਾਫ ਨੂੰ ਹਵਾਈ ਯਾਤਰਾ ਦੀ ਵੀ ਆਗਿਆ ਦਿੱਤੀ ਗਈ ਹੈ। ਵਾਟਰ ਪਿਊਰੀਫਾਇਰ ਮਕੈਨੀਕ, ਬੁੱਕ ਸਟੋਰ ਅਤੇ ਬਿਜਲੀ ਦੇ ਪੱਖੇ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਗ੍ਰਹਿ ਮੰਤਰਾਲਾ ਨੇ ਕੁਝ ਸ਼ਰਤਾਂ ਦੇ ਨਾਲ ਇਨ੍ਹਾਂ ਸਾਰਿਆਂ ਨੂੰ ਛੋਟ ਦਿੱਤੀ ਹੈ। ਦੁੱਧ, ਦਵਾਈਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਪਹਿਲਾਂ ਤੋਂ ਹੀ ਛੋਟ ਹੈ। ਦੱਸ ਦੇਈਏ ਕਿ ਦਿੱਲੀ ਵਿਚ ਸੋਮਵਾਰ ਨੂੰ ਕੋਰੋਨਾ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਨੂੰ ਪਾਰ ਕਰ ਕੇ 3108 ਤੱਕ ਪਹੁੰਚ ਗਈ ਹੈ। ਮ੍ਰਿਤਕਾਂ ਦੀ ਗਿਣਤੀ 54 ਹੈ। ਦਿੱਲੀ ਦੇਸ਼ 'ਚ ਕੋਰੋਨਾ ਪੀੜਤਾਂ ਦੇ ਮਾਮਲੇ ਵਿਚ ਤੀਜੇ ਨੰਬਰ 'ਤੇ ਹੈ।


Tanu

Content Editor

Related News