ਕੋਰੋਨਾ ਵਾਇਰਸ ਨੂੰ ਲੈ ਕੇ ਰਾਹਤ ਦੀ ਖਬਰ, 6 ਲੋਕ ਹੋਏ ਬਿਲਕੁਲ ਠੀਕ

03/19/2020 9:33:35 PM

ਨਵੀਂ ਦਿੱਲੀ — ਦੇਸ਼ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਹੋ ਰਹੇ ਵਾਧੇ ਦੌਰਾਨ ਕੁਝ ਰਾਹਤ ਦੀ ਖਬਰ ਸਾਹਮਣੇ ਆਈ ਹੈ। ਵੀਰਵਾਰ ਨੂੰ ਦੇਸ਼ਭਰ 'ਚ ਕੋਰੋਨਾ ਵਾਇਰਸ ਦੇ 6 ਮਰੀਜ਼ ਬਿਲਕੁਲ ਠੀਕ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਦੇਸ਼ 'ਚ ਕੁਲ ਕੋਰੋਨਾ ਮਰੀਜ਼ਾਂ 'ਚ ਠੀਕ ਹੋਣ ਵਾਲੀ ਖਬਰ ਵੀਰਵਾਰ ਨੂੰ 20 ਤਕ ਪਹੁੰਚ ਗਈ ਹੈ। ਬੁੱਧਵਾਰ ਨੂੰ ਇਹ ਅੰਕੜਾ 14 ਤਕ ਹੀ ਟਿਕਿਆ ਹੋਇਆ ਸੀ। ਵੀਰਵਾਰ ਨੂੰ ਕੋਰੋਨਾ ਵਾਇਰਸ ਤੋਂ ਠੀਕ ਹੋਏ 6 ਮਰੀਜ਼ਾਂ 'ਚ 4 ਇਕੱਲੇ ਉੱਤਰ ਪ੍ਰਦੇਸ਼ ਤੋਂ ਹੀ ਹਨ। ਉੱਤਰ ਪ੍ਰਦੇਸ਼ 'ਚ ਹੁਣ ਤਕ ਇਸ ਵਾਇਰਸ ਨਾਲ ਪੀੜਤ 9 ਲੋਕ ਬਿਲਕੁਲ ਠੀਕ ਹੋ ਚੁੱਕੇ ਹਨ। ਉੱਤਰ ਪ੍ਰਦੇਸ਼ 'ਚ ਹੁਣ ਤਕ ਕੋਰੋਨਾ ਵਾਇਰਸ ਦੇ ਕੁਲ 19 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ 'ਚੋਂ 9 ਠੀਕ ਹੋ ਚੁੱਕੇ ਹਨ ਅਤੇ ਹੁਣ 10 ਮਾਮਲੇ ਬਚੇ ਹਨ।


ਦੇਸ਼ਭਰ 'ਚ ਕੋਰੋਨਾ ਵਾਇਰਸ ਦੇ ਅੰਕੜਿਆਂ 'ਚ ਵੀ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਸ਼ੁੱਕਰਵਾਰ ਸ਼ਾਮ ਤਕ ਦੇਸ਼ਭਰ 'ਚ ਕੋਰੋਨਾ ਵਾਇਰਸ ਦੇ ਕੁਲ 173 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ 'ਚ 148 ਭਾਰਤੀ ਨਾਗਰਿਕਾਂ ਦੇ ਮਾਮਲੇ ਹਨ ਅਤੇ 25 ਵਿਦੇਸ਼ੀ ਨਾਗਰਿਕਾਂ ਦੇ ਕੁਲ 173 ਮਾਮਲਿਆਂ 'ਚ 20 ਲੋਕ ਅਜਿਹੇ ਵੀ ਹਨ ਜੋ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਹਾਲਾਂਕਿ 4 ਲੋਕਾਂ ਦੀ ਮੌਤ ਵੀ ਹੋਈ ਹੈ।


ਭਾਰਤ 'ਚ ਕੋਰੋਨਾ ਵਾਇਰਸ ਤੋਂ ਪੀੜਤ ਵੀਰਵਾਰ ਨੂੰ ਚੌਥੀ ਮੌਤ ਹੋਈ। ਕੇਂਦਰੀ ਸਿਹਤ ਮੰਤਰਾਲਾ ਨੇ ਦੱਸਿਆ ਕਿ ਦੇਸ਼ 'ਚ ਇਸ ਵਾਇਰਸ ਨਾਲ ਚੌਥੇ ਵਿਅਕਤੀ ਦੀ ਮੌਤ ਪੰਜਾਬ 'ਚ ਹੋਈ ਹੈ। ਮੰਤਰਾਲਾ ਮੁਤਾਬਕ ਦੇਸ਼ 'ਚ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ 173 ਹੋ ਗਈ ਹੈ। ਇਨ੍ਹਾਂ 'ਚ 25 ਵਿਦੇਸ਼ੀ ਨਾਗਰਿਕ...17 ਇਟਲੀ ਦੇ, ਤਿੰਨ ਫਿਲੀਪੀਨ ਦੇ, ਦੋ ਬ੍ਰਿਟੇਨ ਅਤੇ ਕੈਨੇਡਾ, ਇੰਡੋਨੇਸ਼ੀਆ ਅਤੇ ਸਿੰਗਾਪੁਰ ਦਾ ਇਕ-ਇਕ ਨਾਗਰਿਕ ਹੈ। ਫਿਲਹਾਲ ਪੰਜਾਬ, ਦਿੱਲੀ ਮਹਾਰਾਸ਼ਟਰ ਅਤੇ ਕਰਨਾਟਕ 'ਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ।

Inder Prajapati

This news is Content Editor Inder Prajapati