ਸੋਮਨਾਥ ਭਾਰਤੀ ਨੂੰ ਸੁਪਰੀਮ ਕੋਰਟ ਤੋਂ ਲੱਗਾ ਝਟਕਾ, ਪਤਨੀ ਨੇ ਸਮਝੌਤਾ ਕਰਨ ਤੋਂ ਕੀਤਾ ਇਨਕਾਰ

10/05/2015 12:15:16 PM

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਦੇ ਸਾਬਕਾ ਕਾਨੂੰਨ ਮੰਤਰੀ ਸੋਮਨਾਥ ਭਾਰਤੀ ਨੂੰ ਸੁਪਰੀਮ ਕੋਰਟ ਵਲੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੋਮਨਾਥ ਭਾਰਤੀ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਭਾਰਤੀ ''ਤੇ ਉਨ੍ਹਾਂ ਦੀ ਪਤਨੀ ਨੇ ਘਰੇਲੂ ਹਿੰਸਾ ਦਾ ਮੁਕੱਦਮਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 
ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਜਸਟਿਸ ਐਚ. ਐਲ. ਦੱਤੂ ਅਤੇ ਜਸਟਿਸ ਅਮਿਤਾਭ ਰਾਏ ਦੀ ਬੈਂਚ ਨੇ ਲਿਪਿਕਾ ਤੋਂ ਭਾਰਤੀ ਦੀ ਪਤਨੀ ਲਿਪਿਕਾ ਮਿੱਤਰਾ ਨੂੰ ਪੁੱਛਿਆ ਕਿ ਉਹ ਸਮਝੌਤਾ ਕਰਨ ਲਈ ਤਿਆਰ ਹਨ ਤਾਂ ਉਨ੍ਹਾਂ ਨੇ ਸਾਫ ਇਨਕਾਰ ਕਰ ਦਿੱਤਾ। ਲਿਪਿਕਾ ਨੇ ਕਿਹਾ ਕਿ ਸਮਝੌਤੇ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। 
ਇਸ ਦਰਮਿਆਨ ਕੋਰਟ ਨੇ ਭਾਰਤੀ ਦੀ ਜ਼ਮਾਨਤ ਲਈ ਹੇਠਲੀ ਅਦਾਲਤ ''ਚ ਜਾਣ ਦੇ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਹੇਠਲੀ ਅਦਾਲਤ ਨੂੰ ਵੀ ਕਿਹਾ ਹੈ ਕਿ ਉਹ ਇਸ ਮਾਮਲੇ ਦਾ ਨਿਪਟਾਰਾ ਜਲਦੀ ਕਰੇ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Tanu

News Editor

Related News