ਮਾਂ ਦੀ ਚਿਖਾ ਨੂੰ ਮੁੱਖ ਅਗਨੀ ਦੇ ਰਹੇ ਪੁੱਤ ਨੇ ਵੀ ਤਿਆਗੇ ਪ੍ਰਾਣ
Saturday, Jan 04, 2025 - 11:18 AM (IST)
ਗੁਰੂਗ੍ਰਾਮ- ਮਾਂ ਦੀ ਚਿਖਾ ਨੂੰ ਮੁੱਖ ਅਗਨੀ ਦਿੰਦੇ ਸਮੇਂ ਪੁੱਤਰ ਦੀ ਵੀ ਮੌਤ ਹੋ ਗਈ। ਪੁੱਤ ਨੂੰ ਛਾਤੀ ਵਿਚ ਤੇਜ਼ ਦਰਦ ਉਠਿਆ, ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਹ ਦੁਖ਼ਦ ਮਾਮਲਾ ਹਰਿਆਣਾ ਦੇ ਗੁਰੂਗ੍ਰਾਮ ਦੇ ਸੋਹਨਾ ਦਾ ਹੈ। ਮਾਂ-ਪੁੱਤ ਦੀ ਕੁਝ ਘੰਟਿਆਂ ਅੰਦਰ ਹੀ ਮੌਤ ਹੋ ਗਈ। ਮਾਂ ਤੋਂ ਬਾਅਦ ਪੁੱਤਰ ਦਾ ਸਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਮਾਂ ਨੇ ਹੱਥੀਂ ਮਾਰ ਮੁਕਾਏ ਲਾਡਾਂ ਨਾਲ ਪਾਲੇ ਜੁੜਵਾ ਪੁੱਤ, ਹੈਰਾਨ ਕਰ ਦੇਵੇਗੀ ਵਜ੍ਹਾ
ਜਾਣਕਾਰੀ ਅਨੁਸਾਰ ਸੋਹਨਾ ਪਠਾਣਾਂਵਾੜਾ ਦੀ ਰਹਿਣ ਵਾਲੀ ਧਰਮਾ ਦੇਵੀ (92) ਦੀ ਬੁਢਾਪੇ ਕਾਰਨ ਮੌਤ ਹੋ ਗਈ। ਉਸ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਸਸਕਾਰ ਤੋਂ ਪਹਿਲਾਂ ਉਸ ਦੇ ਪੁੱਤਰ ਸਤੀਸ਼ (69) ਨੂੰ ਅਚਾਨਕ ਛਾਤੀ ਵਿਚ ਤੇਜ਼ ਦਰਦ ਹੋਇਆ। ਜਦੋਂ ਉਹ ਬੇਹੋਸ਼ ਹੋ ਗਿਆ ਤਾਂ ਉਸਦੇ ਪਰਿਵਾਰ ਵਾਲੇ ਉਸਨੂੰ ਗੁਰੂਗ੍ਰਾਮ ਦੇ ਹਸਪਤਾਲ ਲੈ ਗਏ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਤੀਸ਼ ਹਰਿਆਣਾ ਰੋਡਵੇਜ਼ ਵਿਭਾਗ ਤੋਂ ਸੇਵਾਮੁਕਤ ਹੋਏ ਸਨ। ਪਰਿਵਾਰ ਵਿੱਚ ਦੋ ਮੌਤਾਂ ਹੋਣ ਕਾਰਨ ਮਾਹੌਲ ਹੋਰ ਗਮਗੀਨ ਹੋ ਗਿਆ।
ਇਹ ਵੀ ਪੜ੍ਹੋ- Scam: ਬੈਂਕ ਖਾਤੇ 'ਚੋਂ Balance ਚੈੱਕ ਕਰਨ ਲੱਗਿਆਂ ਵੀ ਖ਼ਾਲੀ ਹੋ ਸਕਦਾ Account
ਕਸਬੇ ਦੇ ਵਾਰਡ-16, ਮੁਹੱਲਾ ਪਠਾਣਾਂਵਾੜਾ ਦੀ ਧਰਮਾ ਦੇਵੀ ਨੂੰ ਅੰਤਿਮ ਸੰਸਕਾਰ ਲਈ ਦਮਦਮਾ ਮਾਰਗ 'ਤੇ ਸਥਿਤ ਸਵਰਗ ਆਸ਼ਰਮ ਲਿਜਾਇਆ ਗਿਆ। ਜਦੋਂ ਮਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ ਤਾਂ ਉਸ ਦੇ ਪੁੱਤਰ ਸਤੀਸ਼ ਦੀ ਤਬੀਅਤ ਅਚਾਨਕ ਵਿਗੜ ਗਈ। ਗੁਰੂਗ੍ਰਾਮ ਦੇ ਇਕ ਨਿੱਜੀ ਹਸਪਤਾਲ ਵਿਚ ਡਾਕਟਰਾਂ ਨੇ ਪੁੱਤਰ ਨੂੰ ਮ੍ਰਿਤਕ ਐਲਾਨ ਦਿੱਤਾ। ਮਾਂ-ਪੁੱਤ ਦੀ ਇਕੋ ਸਮੇਂ ਹੋਈ ਮੌਤ ਤੋਂ ਬਾਅਦ ਕਸਬੇ ਵਿਚ ਸੋਗ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਧਰਮਾ ਦੇਵੀ ਦੇ ਪਤੀ ਠਾਕੁਰਦਾਸ ਦਾ ਕਾਫੀ ਸਮਾਂ ਪਹਿਲਾਂ ਦਿਹਾਂਤ ਹੋ ਗਿਆ ਸੀ ਅਤੇ ਉਹ ਆਪਣੀ ਦੁਕਾਨ ਚਲਾਉਂਦੇ ਸੀ। ਹੁਣ ਪਤਨੀ ਅਤੇ ਪੁੱਤਰ ਦੀ ਵੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਰਾਸ਼ਨ ਕਾਡਰਧਾਰਕਾਂ ਨੂੰ ਸਰਕਾਰ ਦੇਵੇਗੀ ਤੋਹਫ਼ਾ, ਖਾਤਿਆਂ 'ਚ ਆਉਣਗੇ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8