''150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ'', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ
Thursday, Oct 03, 2024 - 05:48 PM (IST)
ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਇੱਕ ਪਿੰਡ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸ਼ਾਹਡੋਲ ਜ਼ਿਲ੍ਹੇ ਦੇ ਬੇਓਹਾਰੀ ਥਾਣੇ ਦੇ ਅਧੀਨ ਪੈਂਦੇ ਪਿੰਡ ਕਛੀਆਂ ਦੇ ਇਕ ਨੌਜਵਾਨ ਮਨੋਜ ਬਰਮਨ ਨੇ ਆਪਣੇ ਪਿਤਾ ਦੀ ਅੰਤਿਮ ਯਾਤਰਾ 'ਤੇ ਜਾਣ ਤੋਂ ਇਨਕਾਰ ਕਰ ਦਿੱਤਾ। ਮਨੋਜ ਨੇ ਆਪਣੀ ਮਾਂ ਅੱਗੇ ਸ਼ਰਤ ਰੱਖੀ ਕਿ ਉਸ ਨੂੰ ਡੇਢ ਲੱਖ ਰੁਪਏ ਦੀ ਲੋੜ ਹੈ, ਤਾਂ ਜੋ ਉਹ ਆਪਣੇ ਮ੍ਰਿਤਕ ਪਿਤਾ ਨੂੰ ਅਗਨੀ ਭੇਟ ਕਰ ਸਕੇ।
ਇਹ ਵੀ ਪੜ੍ਹੋ - ਨਰਾਤਿਆਂ 'ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਜਾਣ ਵਾਲੇ ਲੋਕ ਜ਼ਰੂਰ ਪੜ੍ਹਨ ਇਹ ਖ਼ਬਰ
ਘਰ 'ਚ ਸੋਗ ਦਾ ਮਾਹੌਲ
ਮਨੋਜ ਦੇ ਪਿਤਾ ਦੀ ਅਚਾਨਕ ਹੋਈ ਮੌਤ ਕਾਰਨ ਪੂਰਾ ਪਰਿਵਾਰ ਗਹਿਰੇ ਸੋਗ ਵਿੱਚ ਡੁੱਬਿਆ ਹੋਇਆ ਹੈ। ਮਾਂ ਅਤੇ ਦੋ ਭੈਣਾਂ ਦਾ ਹਾਲ ਬਹੁਤ ਬੁਰਾ ਸੀ। ਇਸ ਦੁਖਦ ਘਟਨਾ ਨੂੰ ਲੈ ਕੇ ਘਰ 'ਚ ਚੀਕ-ਚਿਹਾੜਾ ਮੱਚਿਆ ਹੋਇਆ ਸੀ। ਅਜਿਹੇ 'ਚ ਮਨੋਜ ਵਲੋਂ ਪੈਸਿਆਂ ਦੀ ਮੰਗ ਕਰਨਾ ਅਤੇ ਆਪਣੇ ਪਿਤਾ ਅੰਤਿਮ ਸੰਸਕਾਰ 'ਚ ਸ਼ਾਮਲ ਨਾ ਹੋਣਾ ਪਰਿਵਾਰ ਲਈ ਗੰਭੀਰ ਸੰਕਟ ਬਣ ਗਿਆ। ਜਦੋਂ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਮਨੋਜ ਨੇ ਪਿਤਾ ਦੇ ਅੰਤਿਮ ਸੰਸਕਾਰ ਤੋਂ ਪਿੱਛੇ ਹਟਣ ਦਾ ਫ਼ੈਸਲਾ ਕੀਤਾ। ਅਜਿਹੇ 'ਚ ਮਾਂ ਨੇ ਆਪਣੀਆਂ ਦੋ ਬੇਟੀਆਂ ਨਾਲ ਮਿਲ ਕੇ ਆਪਣੇ ਪਤੀ ਦਾ ਅੰਤਿਮ ਸੰਸਕਾਰ ਕਰਨ ਦਾ ਫ਼ੈਸਲਾ ਕੀਤਾ। ਇਹ ਔਖਾ ਸਮਾਂ ਸੀ, ਪਰ ਮਾਂ ਨੇ ਹਿੰਮਤ ਇਕੱਠੀ ਕੀਤੀ ਅਤੇ ਕੰਮ ਨੂੰ ਪੂਰਾ ਕੀਤਾ।
ਇਹ ਵੀ ਪੜ੍ਹੋ - ਸੱਪਾਂ ਦਾ ਘਰ ਬਣੀ ਪੰਜਾਬ ਦੀ ਇਹ ਤਹਿਸੀਲ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
ਮਾਂ ਨੇ ਦਰਜ ਕਰਵਾਈ ਸ਼ਿਕਾਇਤ
ਅੰਤਿਮ ਸੰਸਕਾਰ ਤੋਂ ਬਾਅਦ ਮਾਂ ਨੇ ਆਪਣੇ ਬੇਟੇ ਖ਼ਿਲਾਫ਼ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ। ਇਸ ਘਟਨਾ ਨੇ ਸਥਾਨਕ ਪ੍ਰਸ਼ਾਸਨ ਨੂੰ ਵੀ ਝੰਜੋੜ ਕੇ ਰੱਖ ਦਿੱਤਾ, ਜਿਸ ਤੋਂ ਬਾਅਦ ਇਹ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ। ਇਸ ਘਟਨਾ ਨੂੰ ਲੈ ਕੇ ਲੋਕ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਸਨ, ਜਿਸ ਨਾਲ ਸਮਾਜ ਵਿਚ ਪਰਿਵਾਰਕ ਰਿਸ਼ਤਿਆਂ ਅਤੇ ਨੈਤਿਕਤਾ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ।
ਇਹ ਵੀ ਪੜ੍ਹੋ - ਚੋਣ ਰੈਲੀ 'ਚ ਬੁਲਡੋਜ਼ਰ ਤੋਂ ਨੋਟਾਂ ਦੀ ਬਰਸਾਤ, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8