ਵਿਆਹ ਪਿੱਛੇ ਢਿੱਡੋਂ ਜੰਮਿਆ ਪੁੱਤ ਹੀ ਬਣ ਗਿਆ ਜੱਲਾਦ ! ਅੱਗ ਲਾ ਕੇ ਸਾੜ''ਤੀ ਆਪਣੀ ਮਾਂ
Sunday, May 24, 2026 - 04:34 PM (IST)
ਨੈਸ਼ਨਲ ਡੈਸਕ- ਮਹਾਰਾਸ਼ਟਰ ਤੋਂ ਮਾਂ-ਪੁੱਤ ਦੇ ਪਾਕ ਰਿਸ਼ਤੇ ਨੂੰ ਸ਼ਰਮਸਾਰ ਕਰ ਦੇਣ ਵਾਲੀ ਇੱਕ ਬੇਹੱਦ ਖ਼ੌਫਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਸਿਰਫਿਰੇ ਪੁੱਤ ਨੇ ਵਿਆਹ ਕਰਵਾਉਣ ਦੀ ਇਜਾਜ਼ਤ ਨਾ ਮਿਲਣ ਤੋਂ ਨਾਰਾਜ਼ ਹੋ ਕੇ ਆਪਣੀ ਹੀ ਬਜ਼ੁਰਗ ਮਾਂ ਨੂੰ ਜ਼ਿੰਦਾ ਸਾੜ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਸ ਮੁਤਾਬਕ ਧੁਲਾ ਤਾਲੁਕਾ ਦੇ ਮਹਿੰਦਲੇ ਪਿੰਡ ਦਾ ਰਹਿਣ ਵਾਲਾ ਮੁਲਜ਼ਮ ਨੌਜਵਾਨ ਕਾਫ਼ੀ ਸਮੇਂ ਤੋਂ ਪਰਿਵਾਰ 'ਤੇ ਵਿਆਹ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਹਾਲਾਂਕਿ, ਪਰਿਵਾਰਕ ਮੈਂਬਰ ਅਤੇ ਉਸ ਦੀ ਬਜ਼ੁਰਗ ਮਾਂ ਫਿਲਹਾਲ ਇਸ ਦੇ ਹੱਕ ਵਿੱਚ ਨਹੀਂ ਸਨ ਅਤੇ ਉਨ੍ਹਾਂ ਨੇ ਉਸ ਨੂੰ ਕੁਝ ਸਮਾਂ ਰੁਕਣ ਲਈ ਕਿਹਾ ਸੀ। ਇਸ ਗੱਲ ਤੋਂ ਗੁੱਸੇ ਵਿੱਚ ਆਏ ਪੁੱਤ ਨੇ ਘਰ ਵਿੱਚ ਹੀ ਆਪਣੀ ਮਾਂ 'ਤੇ ਤੇਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ।
ਇਹ ਵੀ ਪੜ੍ਹੋ- ਪੂਰੀ ਦੁਨੀਆ ਲਈ Good News ! ਹੁਣ ਨਹੀਂ ਹੋਵੇਗੀ ਜੰਗ, ਇਰਾਨ ਨੇ ਕਰ'ਤਾ ਵੱਡਾ ਐਲਾਨ
ਘਰ ਵਿੱਚੋਂ ਮਾਂ ਦੇ ਚੀਕਣ ਦੀਆਂ ਆਵਾਜ਼ਾਂ ਸੁਣ ਕੇ ਆਸ-ਪਾਸ ਦੇ ਗੁਆਂਢੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾ ਕੇ ਗੰਭੀਰ ਹਾਲਤ ਵਿੱਚ ਔਰਤ ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ। ਡਾਕਟਰਾਂ ਮੁਤਾਬਕ ਔਰਤ ਦਾ ਸਰੀਰ ਬੁਰੀ ਤਰ੍ਹਾਂ ਝੁਲਸ ਚੁੱਕਾ ਸੀ, ਜਿਸ ਕਾਰਨ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਲਯੁਗੀ ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
