ਜਿਸ ਨੂੰ ਕਹਿੰਦਾ ਸੀ ਮਾਂ... ਉਸ ਨਾਲ ਹੀ ਹੋ ਗਿਆ ਫਰਾਰ, ਪਿਓ ਦਾ ਰੋ-ਰੋ ਹੋਇਆ ਬੁਰਾ ਹਾਲ
Wednesday, Jul 09, 2025 - 06:03 PM (IST)

ਨੂਹ- ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਬੇਹੱਦ ਹੈਰਾਨ ਤੇ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਮੁੰਡਾ ਆਪਣੀ 40 ਸਾਲਾ ਸੌਤੇਲੀ ਮਾਂ ਨੂੰ ਲੈ ਕੇ ਫਰਾਰ ਹੋ ਗਿਆ। ਇਹ ਪੂਰਾ ਮਾਮਲਾ ਇਲਾਕੇ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮੁੰਡੇ ਦੇ ਪਿਤਾ ਨੇ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਦੱਸਿਆ ਕਿ ਉਸ ਦੀ ਪਹਿਲੀ ਪਤਨੀ ਦੀ ਮੌਤ ਹੋ ਚੁੱਕੀ ਸੀ, ਜਿਸ ਤੋਂ ਬਾਅਦ ਉਸ ਨੇ ਦੂਜਾ ਵਿਆਹ ਕੀਤਾ ਸੀ, ਜੋ ਪਿਛਲੇ 15 ਸਾਲਾਂ ਤੋਂ ਉਸ ਨਾਲ ਰਹਿ ਰਹੀ ਸੀ।
ਪੀੜਤ ਪਿਤਾ ਨੇ ਦੱਸਿਆ ਕਿ ਪਹਿਲੀ ਪਤਨੀ ਤੋਂ ਹੋਏ ਪੁੱਤ ਨੂੰ ਉਹ ਕੁਝ ਮਹੀਨੇ ਪਹਿਲਾਂ ਕੋਲ ਲੈ ਕੇ ਆਇਆ ਸੀ। ਪੁੱਤ ਸੌਤੇਲੀ ਮਾਂ ਨੂੰ ਆਪਣੀ ਮਾਂ ਕਹਿੰਦਾ ਸੀ ਅਤੇ ਉਸ ਦੇ ਪੈਰ ਛੂੰਹਦਾ ਸੀ ਪਰ ਦੋਵਾਂ ਵਿਚਾਲੇ ਪ੍ਰੇਮ ਸੰਬੰਧ ਵੀ ਹਨ, ਇਹ ਕਿਸੇ ਨੂੰ ਨਹੀਂ ਪਤਾ ਸੀ। ਕੁਝ ਦਿਨਾਂ ਪਹਿਲਾਂ ਦੋਵੇਂ ਅਚਾਨਕ ਫਰਾਰ ਹੋ ਗਏ।
ਪੀੜਤ ਨੇ ਦੱਸਿਆ ਕਿ ਜਦੋਂ ਉਹ ਪੁਲਸ ਕੋਲ ਪਹੁੰਚਿਆ ਤਾਂ ਉਦੋਂ ਉਸ ਨੂੰ ਪਤਾ ਲੱਗਾ ਕਿ ਦੋਵਾਂ ਨੇ ਕੋਰਟ ਮੈਰਿਜ ਕਰ ਲਈ ਹੈ ਪਰ ਪੀੜਤ ਦਾ ਕਹਿਣਾ ਹੈ ਕਿ ਉਸ ਦਾ ਪੁੱਤ 17 ਸਾਲ ਦਾ ਨਾਬਾਲਗ ਹੈ, ਅਜਿਹੇ 'ਚ ਇਹ ਵਿਆਹ ਗੈਰ-ਕਾਨੂੰਨੀ ਹੈ। ਉੱਥੇ ਹੀ ਪੁਲਸ ਦਾ ਕਹਿਣਾ ਹੈ ਕਿ ਮੁੰਡੇ ਨੇ ਕੋਰਟ 'ਚ ਆਪਣੇ ਬਾਲਗ ਹੋਣ ਦੇ ਸਬੂਤ ਦਿੱਤੇ ਹਨ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਨੇ ਇਹ ਵੀ ਦੱਸਿਆ ਕਿ ਉਸ ਦੀ ਪਤਨੀ ਜਾਂਦੇ-ਜਾਂਦੇ 30 ਹਜ਼ਾਰ ਰੁਪਏ ਨਕਦ, ਸੋਨੇ ਦੇ ਕੁੰਡਲ ਅਤੇ ਹੋਰ ਕੀਮਤੀ ਸਾਮਾਨ ਨਾਲ ਲੈ ਗਈ ਹੈ। ਹੁਣ ਪੀੜਤ ਪ੍ਰਸ਼ਾਸਨ ਤੋਂ ਮੰਗ ਕਰ ਰਿਹਾ ਹੈ ਕਿ ਇਸ ਮਾਮਲੇ 'ਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8